ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ
05:29 AM Apr 05, 2025 IST
ਪੱਤਰ ਪ੍ਰੇਰਕ
ਅਮਲੋਹ, 4 ਅਪਰੈਲ
Advertisement
ਅਮਲੋਹ ਹਲਕੇ ਦੇ ਪਿੰਡ ਧਰਮਗੜ੍ਹ ਦੇ ਕਈ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਪਰਿਵਾਰਾਂ ਨੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਨੰਬਰਦਾਰ ਹਰਚੰਦ ਸਿੰਘ ਸਮਸ਼ਪੁਰ, ਸਾਬਕਾ ਸਰਪੰਚ ਜਸਪਾਲ ਸਿੰਘ ਜੱਗਾ, ਸੰਮਤੀ ਮੈਬਰ ਬਲਵੀਰ ਸਿੰਘ ਮਿੰਟੂ, ਡਾ. ਹਰਿੰਦਰ ਸਿੰਘ ਸਾਹੀ, ਕਾਂਗਰਸ ਦੇ ਕਿਸਾਨ ਸੈਲ ਦੇ ਸਕੱਤਰ ਅਮਨਦੀਪ ਸਿੰਘ, ਜਗਦੀਸ਼ ਸਿੰਘ ਦੀਸ਼ਾ ਸੌਟੀ, ਰਕੇਸ਼ ਕੁਮਾਰ ਗੋਗੀ ਅਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ। ਸਾਬਕਾ ਮੰਤਰੀ ਰਣਦੀਪ ਸਿੰਘ ਨੇ ਸ਼ਾਮਲ ਉਨ੍ਹਾਂ ਦਾ ਸਨਮਾਨ ਕਰਦਿਆਂ ਕਾਂਗਰਸ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
Advertisement
Advertisement