ਕਟਾਰੂਚੱਕ ਵੱਲੋਂ ਪਿੰਡ ਕੋਟਲੀ ਜਵਾਹਰ, ਦਨਵਾਲ, ਦੋਸਤਪੁਰ, ਮਨਵਾਲ ਤੇ ਜਨਿਆਲ ਦਾ ਦੌਰਾ
05:38 AM May 11, 2025 IST
ਪਠਾਨਕੋਟ (ਐੱਨਪੀ ਧਵਨ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਹਿੰਦ-ਪਾਕਿ ਦੀ ਕੌਮਾਂਤਰੀ ਸਰਹੱਦ ਨਾਲ ਲਗਦੇ ਪਿੰਡ ਕੋਟਲੀ ਜਵਾਹਰ, ਦਨਵਾਲ, ਦੋਸਤਪੁਰ, ਮਨਵਾਲ ਅਤੇ ਜਨਿਆਲ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਲੋਕਾਂ ਨੂੰ ਇੱਕ ਹੀ ਅਪੀਲ ਕਰਦੇ ਹਨ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਵਿਵਸਥਾ ਕੀਤੀ ਗਈ ਹੈ, ਸਾਰੇ ਲੋਕ ਉਨ੍ਹਾਂ ਨਿਯਮਾਂ ਦੀ ਪਾਲਣਾ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ।
Advertisement
Advertisement
Advertisement