ਕਟਾਰੂਚੱਕ ਵੱਲੋਂ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
06:13 AM Apr 27, 2025 IST
ਪੱਤਰ ਪ੍ਰੇਰਕ
ਪਠਾਨਕੋਟ, 26 ਅਪਰੈਲ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਮਾਹੌਲ ਦਰਮਿਆਨ ਕੌਮਾਂਤਰੀ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਮਿਆਲ ਸੈਕਟਰ ਵਿੱਚ ਬੀਐੱਸਐੱਫ ਦੀ ਸਿੰਬਲ ਸਕੋਲ ਪੋਸਟ ਦਾ ਦੌਰਾ ਕੀਤਾ। ਉਨ੍ਹਾਂ ਬੀਐੱਸਐੱਫ, ਪੁਲੀਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬਿਹਤਰ ਤਾਲਮੇਲ ਪੈਦਾ ਕਰਨ ਲਈ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਰਤ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਦੁਸ਼ਮਣ ਨੂੰ ਜਵਾਬ ਦੇਣ ਲਈ ਸਰਹੱਦ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਕਰਕੇ ਬੀਐੱਸਐੱਫ ਨਾਲ ਬਿਹਤਰ ਤਾਲਮੇਲ ਬਣਾਉਣ ਬਾਰੇ ਚਰਚਾ ਕੀਤੀ ਗਈ ਹੈ।
Advertisement
Advertisement