ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
05:50 AM Apr 22, 2025 IST
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦਾਣਾ ਮੰਡੀ ਭਗੜਾਣਾ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਉਨ੍ਹਾਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਪ੍ਰਲਾਦ ਸਿੰਘ ਦਾਦੂਮਾਜਰਾ, ਸ਼ੁਕਰ ਦੀਨ, ਬਲਾਕ ਪ੍ਰਧਾਨ ਅਜੀਤ ਸਿੰਘ, ਸ਼ੀਸ਼ਪਾਲ ਤਿੰਬਰਪੁਰ, ਅਮਰਜੀਤ ਭਗੜਾਣਾ, ਆੜ੍ਹਤੀ ਸਤੀਸ਼ ਕੁਮਾਰ, ਨਰੇਸ਼ ਕੁਮਾਰ, ਰਾਮ ਚੰਦ, ਅਜੇ ਕੁਮਾਰ, ਕ੍ਰਿਸ਼ਨ ਕੁਮਾਰ, ਮੋਹਿਤ ਕੁਮਾਰ ਆਦਿ ਹਾਜ਼ਰ ਸਨ।
Advertisement
Advertisement