ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
05:33 AM Apr 15, 2025 IST
ਖਨੌਰੀ/ਮੂਨਕ (ਗੁਰਨਾਮ ਸਿੰਘ ਚੌਹਾਨ/ ਕਰਮਵੀਰ ਸਿੰਘ ਸੈਣੀ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਮੂਨਕ ਅਤੇ ਖਨੌਰੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜਿੱਥੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਉੱਥੇ ਨਾਲ ਹੀ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਨਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ ਦੇ ਅਧਿਕਾਰੀ ਹਾਜ਼ਰ ਸਨ।
Advertisement
Advertisement
Advertisement