ਕਣਕ ਨੂੰ ਲੱਗੀ ਅੱਗ ਬੁਝਾਉਣ ਵੇਲੇ ਝੁਲਸੇ ਫਾਇਰਮੈਨ ਦੀ ਮੌਤ
05:23 AM May 14, 2025 IST
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਨਿਹਾਲ ਸਿੰਘ ਵਾਲਾ, 13 ਮਈ
ਇੱਥੇ ਕੁਝ ਦਿਨ ਪਹਿਲਾਂ ਕਣਕ ਨੂੰ ਲੱਗੀ ਅੱਗ ਬੁਝਾਉਣ ਸਮੇਂ ਝੁਲਸੇ ਫਾਇਰਮੈਨ ਗਗਨਦੀਪ ਸਿੰਘ ਵਾਸੀ ਪਿੰਡ ਖੋਟੇ ਦੀ ਡੀਐੱਮਸੀ ਲੁਧਿਆਣਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦਾ ਕਰੀਬ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਸਥਾਨਕ ਨਗਰ ਨਿਗਮ ਦੀ ਫ਼ਾਇਰ ਬ੍ਰਿਗੇਡ ’ਚ 2 ਸਾਲ ਤੋਂ ਠੇਕਾ ਆਧਾਰਿਤ ਕਾਮੇ ਵਜੋਂ ਕੰਮ ਕਰ ਰਿਹਾ ਸੀ। ਇਸ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇਨਿਗਮ ਮੇਅਰ ਬਲਜੀਤ ਸਿੰਘ ਚਾਨੀ ਨੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਫਾਇਰਮੈਨ ਸ਼ਹੀਦ ਕਰਾਰ ਦੇ ਉਸ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਦੇਣ ਅਤੇ ਸਰਕਾਰ ਪੀੜਤ ਪਰਿਵਾਰ ਦੀ ਬਾਂਹ ਫੜ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਵੀ ਦੇਵੇ।
Advertisement
Advertisement