ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫਤਾਰ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਮਈ
ਥਾਣਾ ਸਦਰ ਦੀ ਪੁਲੀਸ ਨੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਵਾਰਦਾਤ ਵੇਲੇ ਵਰਤਿਆ ਗਿਆ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ ਬਬਲੂ ,ਆਕਾਸ਼ਦੀਪ ਸਿੰਘ ਉਰਫ ਕਾਸ਼ੀ ਅਤੇ ਸ਼ੇਰਾ ਵਜੋਂ ਹੋਈ ਹੈ। ਪੁਲੀਸ ਨੇ ਇਸ ਸਬੰਧ ਵਿੱਚ ਥਾਣਾ ਸਦਰ ਵਿਖੇ 13 ਅਪਰੈਲ ਨੂੰ ਕਤਲ ਦੀ ਧਾਰਾ ਹੇਠ ਕੇਸ ਦਰਜ ਕੀਤਾ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਕੋਲੋਂ 30 ਬੋਰ ਦਾ ਇੱਕ ਪਿਸਤੌਲ, ਮੈਗਜ਼ੀਨ ਅਤੇ ਵਾਰਦਾਤ ਵੇਲੇ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੈਪੀ ਨਾਮ ਦੇ ਵਿਅਕਤੀ ਵੱਲੋਂ ਦਰਜ ਕਰਾਈ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਘਟਨਾ ਵਿੱਚ ਅਰਨਵ ਸਿੰਘ ਉਰਫ ਲਵਪ੍ਰੀਤ ਸਿੰਘ ਉਰਫ ਲਵ ਦਾ ਕਤਲ ਕੀਤਾ ਗਿਆ ਸੀ । ਇਹ ਕਤਲ ਰੰਜਿਸ਼ ਵਜੋਂ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਅਮਨਪ੍ਰੀਤ ਸਿੰਘ ਉਰਫ ਬਬਲੂ ਤੇ ਉਸਦੇ ਸਾਥੀਆਂ ਨੇ ਬਦਲਾ ਲੈਣ ਦੀ ਨੀਅਤ ਨਾਲ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਲਵ ਕੁਮਾਰ ਦੀ ਰੇਕੀ ਕੀਤੀ ਅਤੇ ਉਸ ਨੂੰ ਸਮਾਈਲ ਇਨਕਲੇਵ ’ਤੇ ਅੰਦਰ ਜਾ ਕੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।