ਕਪੂਰਥਲਾ ਦੇ ਪੰਜ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਜਸਬੀਰ ਸਿੰਘ ਚਾਨਾ
ਕਪੂਰਥਲਾ, 23 ਮਈ
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਚਲਾਈ ਗਈ ‘ਸਿੱਖਿਆ ਕ੍ਰਾਂਤੀ ’ ਤਹਿਤ ਅੱਜ ਭੁਲੱਥ ਹਲਕੇ ਦੇ 5 ਸਰਕਾਰੀ ਸਕੂਲਾਂ ਵਿਚ 22 ਲੱਖ ਰੁਪੈ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਸਰਕਾਰੀ ਸਕੂਲ ਮੰਡ ਸਰਦਾਰ ਸਾਹਿਬ ਵਾਲਾ, ਮੰਡ ਤਲਵੰਡੀ ਕੂਕਾਂ, ਸਰਕਾਰੀ ਸਕੂਲ ਮੰਡੀ ਰੋਡ, ਮਿਆਣੀ ਭਾਗੂਪੁਰੀਆਂ ਤੇ ਸਰੂਪਵਾਲ ਵਿਖੇ ਐਡੀਸ਼ਨਲ ਕਲਾਸ ਰੂਮਾਂ, ਸਾਇੰਸ ਲੈਬਾਂ, ਚਾਰਦੀਵਾਰੀ ਤੇ ਸਪੋਰਟਸ ਟਰੈਕ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਐਸ.ਡੀ.ਐਮ. ਡੈਵੀ ਗੋਇਲ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਕਾਦੀਆਂ (ਸੁੱਚਾ ਸਿੰਘ ਪਸਨਾਵਾਲ): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਤਿੰਨ ਸਰਕਾਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਸਠਿਆਲੀ, ਸਰਕਾਰੀ ਪ੍ਰਾਇਮਰੀ ਸਕੂਲ ਹੰਬੋਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੋੜੇਵਾਹ) ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਚੇਅਰਮੈਨ ਸੇਖਵਾਂ ਨੇ ਸੰਬੋਧਨ ਕਰਦਿਆਂ ਕਿਹਾ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ।