ਕਪੂਰਥਲਾ ਦੇ 16 ਸਰਕਾਰੀ ਸਕੂਲਾਂ ’ਚ ਵਿਕਾਸ ਕੰਮਾਂ ਦੇ ਉਦਘਾਟਨ
ਜਸਬੀਰ ਸਿੰਘ ਚਾਨਾ
ਕਪੂਰਥਲ਼ਾ, 2 ਮਈ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ਿਲ੍ਹੇ ਦੇ 16 ਸਰਕਾਰੀ ਸਕੂਲਾਂ ’ਚ 61.48 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਸਾਬਕਾ ਮੰਤਰੀ ਜੋਗਿੰਦਰ ਮਾਨ ਵਲੋਂ 11.93 ਲੱਖ ਰੁਪਏ ਦੇ ਲਾਗਤ ਨਾਲ ਫਗਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਹੇੜੂ, ਸਰਕਾਰੀ ਪ੍ਰਾਇਮਰੀ ਸਕੂਲ ਗੰਢਵਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਰਾਗਪੁਰ ਵਿੱਚ ਚਾਰਦੀਵਾਰੀ ਅਤੇ ਸਕੂਲ ਦੀ ਮੁਰੰਮਤ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਕਪੂਰਥਲਾ ਵਿੱਚ ਚੇਅਰਮੈਨ ਬੀਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਸੰਦੀਪ ਸੈਣੀ ਵੱਲੋਂ 15.61 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬਲੇਰ ਖਾਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸੁਖਾਨੀ, ਸਰਕਾਰੀ ਪ੍ਰਾਇਮਰੀ ਸਕੂਲ ਆਲਮਗੀਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੱਲੋਵਾਲ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਸੇ ਤਰ੍ਹਾਂ ਭੁਲੱਥ ਵਿੱਚ ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਹਰਸਿਮਰਨ ਸਿੰਘ ਘੁੰਮਣ ਵੱਲੋਂ 14.65 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਖੱਸਣ, ਸਰਕਾਰੀ ਪ੍ਰਾਇਮਰੀ ਸਕੂਲ ਭੁਲੱਥ ਗਰਬੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ’ਚ ਸਕੂਲ ਦੀ ਰਿਪੇਅਰ, ਸਪੋਰਟਸ ਟਰੈਕ ਅਤੇ ਲਾਇਬ੍ਰੇਰੀ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।
ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਸੁਲਾਤਨਪੁਰ ਲੋਧੀ ਦੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਢੁੱਡੀਆਂ ਕਲਾਂ, ਸਰਕਾਰੀ ਮਿਡਲ ਸਕੂਲ ਹੁਸੈਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕੜਾਲ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੜਾਲ ਖੁਰਦ ’ਚ ਸਕੂਲ ਦੀ ਰਿਪੇਅਰ, ਚਾਰਦੀਵਾਰੀ ਅਤੇ ਅਡੀਸ਼ਨਲ ਕਲਾਸ ਰੂਮ ਦੇ 19.31 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।