ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਬਾਇਲੀਆਂ ਦਾ ਕਤਲੇਆਮ ਬੰਦ ਕਰੇ ਸਰਕਾਰ: ਹਿਮਾਂਸ਼ੂ ਕੁਮਾਰ

05:40 AM Apr 06, 2025 IST
ਤਰਕਸ਼ੀਲ ਸੁਸਾਇਟੀ ਦੇ ਇਜਲਾਸ ਦੌਰਾਨ ਸੰਬੋਧਨ ਕਰਦੇ ਹੋਏ ਹਿਮਾਂਸ਼ੂ ਕੁਮਾਰ।

ਪਰਸ਼ੋਤਮ ਬੱਲੀ
ਬਰਨਾਲਾ, 5 ਅਪਰੈਲ
ਤਰਕਸ਼ੀਲ ਸੁਸਾਇਟੀ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਅੱਜ ਇਥੇ ਸੁਸਾਇਟੀ ਦੇ ਸੂਬਾ ਹੈੱਡਕੁਆਰਟਰ ਤਰਕਸ਼ੀਲ ਭਵਨ ਵਿੱਚ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ 10 ਜ਼ੋਨਾਂ ਦੀਆਂ 50 ਇਕਾਈਆਂ ਦੇ ਚੁਣੇ 150 ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ।
ਉਦਘਾਟਨੀ ਸੈਸ਼ਨ ਦੇ ਮੁੱਖ ਬੁਲਾਰੇ ਜਮਹੂਰੀ ਚਿੰਤਕ ਤੇ ਸਮਾਜਿਕ ਕਾਰਕੁਨ ਹਿਮਾਂਸ਼ੂ ਕੁਮਾਰ ਨੇ ‘ਮੌਜੂਦਾ ਦੌਰ ਵਿੱਚ ਫਾਸ਼ੀਵਾਦ ਦੀਆਂ ਚੁਣੌਤੀਆਂ ਅਤੇ ਸਾਡੇ ਕਾਰਜ’ ਵਿਸ਼ੇ ਸਬੰਧੀ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ‘ਮਾਰਚ 2026 ਤੱਕ ਦੇਸ਼ ਵਿੱਚੋਂ ਨਕਸਲਵਾਦ ਦਾ ਸਫ਼ਾਇਆ ਕਰਨ’ ਦੀ ਭਾਜਪਾ ਦੀ ਕੇਂਦਰੀ ਹਕੂਮਤ ਦੀ ਦਮਨਕਾਰੀ ਨੀਤੀ ਅਖੌਤੀ ਆਰਥਿਕ ਵਿਕਾਸ ਦੇ ਨਾਂਅ ਹੇਠ ਕਬਾਇਲੀਆਂ ਦੇ ਕੀਤੇ ਜਾ ਰਹੇ ਉਜਾੜੇ, ਕਤਲੇਆਮ ਅਤੇ ਉਨ੍ਹਾਂ ਦੇ ਜਲ, ਜੰਗਲ, ਜ਼ਮੀਨ ਅਤੇ ਖਣਿਜ ਪਦਾਰਥਾਂ ਨੂੰ ਲੁੱਟਣ ਲਈ ਕਾਰਪੋਰੇਟ ਪ੍ਰਾਜੈਕਟਾਂ ਦਾ ਰਾਹ ਸਾਫ਼ ਕਰਨ ਦੀ ਨੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਮੁਕਾਬਲਿਆਂ’ ਦੇ ਨਾਂ ਹੇਠ ‘ਅਪਰੇਸ਼ਨ ਕਗਾਰ’ ਤਹਿਤ ਬਸਤਰ ਖੇਤਰ ਅੰਦਰ ਸੁਰੱਖਿਆ ਬਲਾਂ ਵੱਲੋਂ ਕਬਾਇਲੀ ਔਰਤਾਂ ਅਤੇ ਬੱਚਿਆਂ ਦੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਤਰਕਸ਼ੀਲ ਸੁਸਾਇਟੀ ਸਣੇ ਸਾਰੀਆਂ ਹੀ ਜਮਹੂਰੀ ਤੇ ਨਿਆਂਪਸੰਦ ਤਾਕਤਾਂ ਅਤੇ ਸਮਾਜ ਦੇ ਸਮੂਹ ਚੇਤਨ ਲੋਕਾਂ ਨੂੰ ਹੁਕਮਰਾਨਾਂ ਦੇ ਇਨ੍ਹਾਂ ਮਨਸੂਬਿਆਂ ਅਤੇ ਕਤਲੇਆਮ ਖ਼ਿਲਾਫ਼ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਇਸ ਸੈਸ਼ਨ ਦੀ ਪ੍ਰਧਾਨਗੀ ਸੂਬਾ ਕਮੇਟੀ ਆਗੂ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ ਅਤੇ ਬਲਬੀਰ ਲੌਂਗੋਵਾਲ ਨੇ ਕੀਤੀ। ਸੂਬਾਈ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਨੇ ਪੰਜਾਬ ਸਣੇ ਦੇਸ਼ ’ਚ ਧਾਰਮਿਕ ਮੂਲਵਾਦ ਦੀ ਰਾਜਨੀਤੀ ਕਰਨ ਵਾਲੀਆਂ ਫ਼ਿਰਕੂ ਫਾਸ਼ੀਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਲੋਕ-ਪੱਖੀ ਜਮਹੂਰੀ ਜਨਤਕ ਜਥੇਬੰਦੀਆਂ ਨਾਲ ਸਾਂਝੀਆਂ ਸਰਗਰਮੀਆਂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਸਟੇਜ ਦੀ ਕਾਰਵਾਈ ਸੂਬਾ ਕਮੇਟੀ ਆਗੂ ਰਾਮ ਸਵਰਨ ਲੱਖੇਵਾਲੀ ਨੇ ਚਲਾਈ।

Advertisement

Advertisement