ਕਬਾਇਲੀਆਂ ਨੂੰ ਝੂਠੇ ਮੁਕਾਬਲਿਆਂ ’ਚ ਮਾਰਨ ਦੀ ਨਿੰਦਾ
05:31 AM May 26, 2025 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਮਈ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਛੱਤੀਸਗੜ੍ਹ ਦੇ ਬਸਤਰ ਇਲਾਕੇ ਵਿੱਚ ਜਲ, ਜੰਗਲ, ਜ਼ਮੀਨ ਨੂੰ ਕਾਰਪੋਰੇਟ ਪੂੰਜੀਪਤੀਆਂ ਨੂੰ ਸੌਂਪਣ ਦਾ ਵਿਰੋਧ ਕਰ ਰਹੇ ਕਬਾਇਲੀਆਂ ਨੂੰ ਕਥਿਤ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰਨ ਦੀ ਆਲੋਚਨਾ ਕਰਦਿਆਂ ਉੱਚ ਪੱਧਰੀ ਨਿਰਪੱਖ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੂਬਾ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਤੇ ਸੀਨੀਅਰ ਸੂਬਾਈ ਆਗੂਆਂ ਹੇਮ ਰਾਜ ਸਟੈਨੋ, ਰਾਜਪਾਲ ਸਿੰਘ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਸਰਕਾਰ ਵੱਲੋਂ ਵਿਕਾਸ ਦੇ ਨਾਂ ਹੇਠ ਜੰਗਲਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਲਈ ਅਪਰੇਸ਼ਨ ਕਗਾਰ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਕਾਰਪੋਰੇਟ ਪੱਖੀ ਨੀਤੀ ਦਾ ਵਿਰੋਧ ਕਰ ਰਹੇ ਸਥਾਨਕ ਆਦਿਵਾਸੀਆਂ ਨੂੰ ਸੁਰੱਖਿਆ ਬਲਾਂ ਵੱਲੋਂ ਕਥਿਤ ਝੂਠੇ‘ਮੁਕਾਬਲਿਆਂ’ ਵਿੱਚ ਮਾਰ ਮੁਕਾਇਆ ਜਾ ਰਿਹਾ ਹੈ।
Advertisement
Advertisement