ਕਮਲਪ੍ਰੀਤ ਸਿੰਘ ਖਾਲਸਾ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਨਿਯੁਕਤ
06:15 AM Apr 14, 2025 IST
ਪੱਤਰ ਪ੍ਰੇਰਕ
ਦਸੂਹਾ, 13 ਅਪਰੈਲ
ਇੱਥੇ ਭਾਈ ਕਮਲਪ੍ਰੀਤ ਸਿੰਘ ਖਾਲਸਾ ਨੂੰ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾ ਉਹ ਮੁੱਖ ਸਕੱਤਰ ਦੀ ਸੇਵਾ ਨਿਭਾਅ ਰਹੇ ਸਨ। ਪਰਮਜੀਤ ਸਿੰਘ ਪੰਮਾ ਨੇ ਨਿੱਜੀ ਰੁਝੇਵਿਆਂ ਦੇ ਚੱਲਦਿਆਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਨਵੇਂ ਪ੍ਰਧਾਨ ਦੀ ਨਿਯੁਕਤੀ ਲਈ ਮੀਤ ਪ੍ਰਧਾਨ ਜਗਮੋਹਣ ਸਿੰਘ ਦੀ ਅਗਵਾਈ ਹੇਠ ਕੀਤੀ ਬੈਠਕ ਵਿੱਚ ਕਮਲਪ੍ਰੀਤ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨਿਭਾਉਣਗੇ।
Advertisement
Advertisement