ਕਰਜ਼ਦਾਰ ਕਿਸਾਨ ਵੱਲੋਂ ਖ਼ੁਦਕੁਸ਼ੀ
05:04 AM Jun 05, 2025 IST
ਪੱਤਰ ਪ੍ਰੇਰਕ
Advertisement
ਅਜਨਾਲਾ, 4 ਜੂਨ
ਥਾਣਾ ਲੋਪੋਕੇ ਅਧੀਨ ਪਿੰਡ ਮਾਨਾਂਵਾਲਾ ਵਿੱਚ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲਾ ਕਿਸਾਨ ਬਸੰਤ ਸਿੰਘ ਪਿੰਡ ਮਾਨਾਂਵਾਲਾ ਵਿੱਚ ਰਹਿ ਰਿਹਾ ਸੀ। ਉਹ ਕਰਜ਼ੇ ਤੋਂ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਕਣਕ ਵਿੱਚ ਰੱਖਣ ਵਾਲੀਆਂ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਬਸੰਤ ਸਿੰਘ ਵੱਲੋਂ ਮਰਨ ਤੋਂ ਪਹਿਲਾਂ ਵੀਡੀਓ ਵੀ ਵਾਇਰਲ ਕੀਤੀ ਗਈ। ਇਸ ਵੀਡੀਓ ਵਿੱਚ ਉਸ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦਾ ਜ਼ਿਕਰ ਹੈ। ਵੀਡੀਓ ਵਿੱਚ ਉਸ ਨੇ ਇਸ ਸਬੰਧੀ ਪ੍ਰੇਸ਼ਾਨ ਕਰਨ ਵਾਲੇ ਵਿਅਕਤੀਆਂ ਬਾਰੇ ਵੀ ਦੱਸਿਆ ਹੈ। ਸੂਚਨਾ ਮਿਲਣ ਮਗਰੋਂ ਪੁਲੀਸ ਥਾਣਾ ਲੋਪੋਕੇ ਵੱਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਪੁਲੀਸ ਨੇ ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement