ਕਰਾਟੇ ਚੈਂਪੀਅਨਸ਼ਿਪ: ਗੁਰਸਹਿਜਪ੍ਰੀਤ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ
05:40 AM May 10, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਰਾਜਪੁਰਾ, 9 ਮਈ
ਪਟਿਆਲਾ ਤਾਈਕਵਾਂਡੋ (ਕਰਾਟੇ) ਐਸੋਸੀਏਸ਼ਨ ਵੱਲੋਂ ਪਹਿਲਾ ਕਰਾਟੇ ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ ਸਕਾਲਰ ਪਬਲਿਕ ਸਕੂਲ ਰਾਜਪੁਰਾ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਾ ਵਿੱਚ ਚੌਥੀ ਕਲਾਸ ਵਿੱਚ ਪੜ੍ਹਨ ਵਾਲੀ ਨੌਂ ਸਾਲਾ ਗੁਰਸਹਿਜਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਪਿੰਡ ਸ਼ੰਭੂ ਕਲਾ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਕਰਾਟੇ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ’ਤੇ ਰਹੀ ਗੁਰਸਹਿਜਪ੍ਰੀਤ ਕੋਰ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਰਟੀਫਿਕੇਟ ਅਤੇ ਤਗਮਾ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ, ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ ਤਾਈਕਵਾਂਡੋ ਐਸੋਸੀਏਸ਼ਨ ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵੱਲੋਂ ਮਾਨਤਾ ਪ੍ਰਾਪਤ ਹੈ ਜੋ ਕੀ ਸਕੂਲਾਂ ਵਿਚ ਮੁਕਾਬਲੇ ਕਰਵਾਏ ਜਾਂਦੇ ਹਨ।
Advertisement
Advertisement