ਕਰਾਟੇ ਚੈਂਪੀਅਨਸ਼ਿਪ ’ਚ ਵਿਦਿਆਰਥੀਆਂ ਨੇ ਤਗ਼ਮੇ ਜਿੱਤੇ
05:56 AM Jun 02, 2025 IST
ਚੀਮਾ ਮੰਡੀ: ਇੱਥੋਂ ਦੇ ਆਕਸਫੋਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲੁਧਿਆਣਾ ’ਚ ਹੋਈ ਸਬ-ਜੂਨੀਅਰ ਅਤੇ ਜੂਨੀਅਰ ਵਰਗ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਸੰਦੀਪ ਕੁਮਾਰ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ’ਚੋਂ ਗੁਰਸ਼ਾਨ ਸਿੰਘ ਨੇ ਸੋਨੇ ਦਾ ਤਗਮਾ ਜਦੋਂ ਕਿ ਪਿਯੂਸ਼ ਗਰਗ ਅਤੇ ਅਭੀਨੂਰ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਪਹੁੰਚਣ ’ਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਚਮਕੌਰ ਸਿੰਘ, ਵਾਈਸ ਚੇਅਰਮੈਨ ਗਗਨ ਗੋਇਲ ਅਤੇ ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। -ਪੱਤਰ ਪ੍ਰੇਰਕ
Advertisement
Advertisement