ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਲਈ ਪ੍ਰੀਖਿਆ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਅਪਰੈਲ
ਆਰੀਆ ਕੰਨਿਆ ਕਾਲਜ ਵਿਚ ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ ਡਾ. ਹੇਮਾ ਸੁਖੀਜਾ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵੱਲੋਂ ਸਾਂਝੇ ਤੌਰ ’ਤੇ ਗਰੈਜੂਏਟ ਦੀਆਂ ਤੀਜੇ ਸਾਲ ਦੀਆਂ ਵਿਦਿਆਰਥਣਾਂ ਲਈ ਪ੍ਰੀ ਪਲੇਸਮੈਂਟ ਸਿਖਲਾਈ ਤਹਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਰਾਸ਼ਟਰੀ ਵਜ਼ੀਫਾ ਦਾਖਲਾ ਯੋਜਨਾ ਸ਼ੁਰੂ ਕੀਤੀ ਗਈ। ਕਾਲਜ ਦੀ ਭੌਤਿਕ ਵਿਗਿਆਨ ਦੀ ਸੀਨੀਅਰ ਪ੍ਰੋਫੈਸਰ ਸੰਜੁਲ ਗੁਪਤਾ ਨੇ ਲਵਲੀ ਯੂਨੀਵਰਸਿਟੀ ਤੋਂ ਆਈ ਕਾਲਜ ਦੀ ਪੁਰਾਣੀ ਵਿਦਿਆਰਥਣ ਅਮਨਦੀਪ ਕੌਰ ਸੀਨੀਅਰ ਅਫਸਰ ਕਾਊਂਸਲਰ ਦਾ ਸਵਾਗਤ ਕੀਤਾ ਤੇ ਇਸ ਅਪ੍ਰੀਖਿਆ ਲਈ ਪ੍ਰੇਰਨਾ ਸਰੋਤ ਬਣਨ ਅਤੇ ਇਸ ਦੀ ਸਫਲਤਾ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਕਰੀਅਰ ਗਾਈਡੈਂਸ ਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਹੇਮਾ ਸੁਖੀਜਾ ਨੇ ਸਾਬਕਾ ਵਿਦਿਆਰਥੀਆਂ ਦੇ ਕਾਲਜ ਪ੍ਰਤੀ ਸਮਰਪਣ ਤੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ ਸਗੋਂ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਵੀ ਤਿਆਰ ਕਰਦੇ ਹਨ। ਸੀਨੀਅਰ ਅਫਸਰ ਤੇ ਕੌਂਸਲਰ ਅਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਪ੍ਰੀਖਿਆ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਵਿਚ ਸਫਲ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਉੱਚ ਸਿਖਿਆ ਪ੍ਰਾਪਤ ਕਰਨ ਲਈ ਵਜ਼ੀਫ਼ਾ ਦਿੱਤਾ ਜਾਵੇਗਾ। ਸਿਖਿਆ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਯੂਨੀਵਰਸਿਟੀ ਵਿੱਚ ਪਲੈਸਮੈਂਟ ਦੇ ਮੌਕੇ ਵੀ ਦਿੱਤੇ ਜਾਣਗੇ। ਇਸ ਪ੍ਰੀਖਿਆ ਵਿਚ 70 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਪਲੇਸਮੈਂਟ ਸੈਲ ਮੈਂਬਰ ਹਿਮਾਨੀ, ਸੁਰਭੀ, ਅੰਕਿਤਾ ਹੰਸ, ਡਾ. ਸਵਰਿਤੀ ਸ਼ਰਮਾ, ਪੂਜਾ, ਪ੍ਰਿਆ ਸ਼ਰਮਾ, ਇਸ਼ਕਾ ਹਾਜ਼ਰ ਸਨ।