ਕਰੋਨਾ ਕਾਰਨ ਬਿਰਧ ਦੀ ਮੌਤ
04:33 AM Jun 01, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਈ
ਦਿੱਲੀ ਵਿੱਚ ਕਰੋਨਾ ਕਾਰਨ 60 ਸਾਲਾ ਔਰਤ ਦੀ ਸਰਜਰੀ ਤੋਂ ਬਾਅਦ ਦੀਆਂ ਪੇਚੀਦਗੀਆਂ ਤੋਂ ਬਾਅਦ ਮੌਤ ਹੋ ਗਈ। ਮਰਨ ਵਾਲੀ ਔਰਤ ਨੂੰ ਢਿੱਡ ਵਿੱਚ ਤੇਜ਼ ਦਰਦ ਅਤੇ ਉਲਟੀਆਂ ਨਾਲ ਸ਼ਹਿਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਬਾਅਦ ਵਿੱਚ ਅੰਤੜੀਆਂ ਵਿੱਚ ਰੁਕਾਵਟ ਦਾ ਪਤਾ ਲੱਗਿਆ। ਐਮਰਜੈਂਸੀ ਸਰਜਰੀ ਤੋਂ ਬਾਅਦ, ਉਸ ਦਾ ਨਿਯਮਤ ਪੋਸਟ-ਆਪਰੇਟਿਵ ਦੇਖਭਾਲ ਤਹਿਤ ਕਰੋਨਾ ਟੈਸਟ ਕੀਤਾ ਗਿਆ ਅਤੇ ਉਹ ਪਾਜ਼ੇਟਿਵ ਪਾਈ ਗਈ। ਇਲਾਜ ਦੌਰਾਨ ਉਸ ਦੀ ਸਿਹਤ ਵਿਗੜਦੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 56 ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਇਸ ਦੇ ਸਰਗਰਮ ਕੇਸਾਂ ਦੀ ਗਿਣਤੀ 294 ਹੋ ਗਈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਨਾਗਰਿਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਹਸਪਤਾਲਾਂ ਵਿੱਚ ਸਾਰੀਆਂ ਸਹੂਲਤਾਂ ਹਨ ਅਤੇ ਕੋਈ ਘਬਰਾਹਟ ਵਾਲੀ ਸਥਿਤੀ ਨਹੀਂ ਹੈ। ਸਥਿਤੀ ਕਾਬੂ ਹੇਠ ਹੈ।
Advertisement
Advertisement