ਕਰੋਨਾ ਤੋਂ ਪੂਰੀ ਤਰ੍ਹਾਂ ਉੱਭਰ ਚੁੱਕੀ ਹਾਂ: ਸ਼ਿਲਪਾ
05:41 AM May 23, 2025 IST
ਨਵੀਂ ਦਿੱਲੀ: ਅਦਾਕਾਰਾ ਸ਼ਿਲਪਾ ਸ਼ਿਰੋਡਕਰ ਨੇ ਅੱਜ ਇੱਥੇ ਕਿਹਾ ਕਿ ਉਹ ਹੁਣ ਕਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਉੱਭਰ ਚੁੱਕੀ ਹੈ ਅਤੇ ਉਹ ਆਪਣੇ ਆਪ ਨੂੰ ਠੀਕ ਮਹਿਸੂਸ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅਦਾਕਾਰਾ ਨੇ ਸੋਮਵਾਰ ਨੂੰ ਇੰਸਟਾਗ੍ਰਾਮ ’ਤੇ ਦੱਸਿਆ ਸੀ ਕਿ ਉਸ ਨੂੰ ਕੋਵਿਡ-19 ਹੋ ਗਿਆ ਹੈ। ਉਸ ਨੇ ਇੰਸਟਾਗ੍ਰਾਮ ਸਟੋਰੀ ਵਿੱਚ ਲਿਖਿਆ ਕਿ ਹੁਣ ਉਹ ਕਾਫ਼ੀ ਹੱਦ ਤੱਕ ਠੀਕ ਹੈ ਅਤੇ ਸਭ ਚੰਗਾ ਮਹਿਸੂਸ ਕਰ ਰਹੀ ਹੈ। ਤੁਹਾਡੇ ਸਾਰਿਆਂ ਦੇ ਪਿਆਰ ਲਈ ਧੰਨਵਾਦ। ਅਦਾਕਾਰਾ ਸ਼ਿਰੋਡਕਰ 1990 ਦੇ ਦਹਾਕੇ ਦੌਰਾਨ ‘ਬੇਵਫ਼ਾ ਸਨਮ’, ‘ਖ਼ੁਦਾ ਗ਼ਵਾਹ’ ਅਤੇ ‘ਗੋਪੀ ਕਿਸ਼ਨ’ ਵਰਗੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੀ ਹੈ। ਉਹ ‘ਬਿੱਗ ਬੌਸ-18’ ਵਿੱਚ ਵੀ ਨਜ਼ਰ ਆ ਚੁੱਕੀ ਹੈ। ਉਸ ਨੇ ਪਹਿਲਾਂ ਵੀ ਆਪਣੇ ਪ੍ਰਸ਼ੰਸਕਾਂ ਨੂੰ ਕਰੋਨਾ ਤੋਂ ਸਾਵਧਾਨ ਰਹਿਣ ਅਤੇ ਮਾਸਕ ਲਗਾਉਣ ਦੀ ਅਪੀਲ ਕੀਤੀ ਸੀ।-ਪੀਟੀਆਈ
Advertisement
Advertisement
Advertisement