ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
05:33 AM May 25, 2025 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 24 ਮਈ
ਕਸਬਾ ਮਹਿਲ ਕਲਾਂ ਵਿੱਚ ਟਰਾਂਸਫਾਰਮਰ ’ਤੇ ਕੰਮ ਕਰਦੇ ਸਮੇਂ ਇੱਕ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਵਾਸੀ ਛੀਨੀਵਾਲ ਪਾਵਰ ਡਿਬੀਜ਼ਨ ਮਹਿਲ ਕਲਾਂ ਵਿੱਚ ਸਹਾਇਕ ਲਾਈਨਮੈਨ ਵਜੋਂ ਤਾਇਨਾਤ ਸੀ। ਮਹਿਕਮੇ ਨੂੰ ਕਸਬਾ ਮਹਿਲ ਕਲਾਂ ਤੋਂ ਖਿਆਲੀ ਰੋਡ ’ਤੇ ਟਰਾਂਸਫ਼ਾਰਮਰ ਵਿੱਚ ਖ਼ਰਾਬੀ ਹੋਣ ਦੀ ਸ਼ਿਕਾਇਤ ਮਿਲੀ ਸੀ ਜਿੱਥੇ ਉਹ ਦੁਪਹਿਰ ਸਮੇਂ ਟਰਾਂਸਫ਼ਾਰਮ ਉੱਪਰ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਦਾ ਝਟਕਾ ਲੱਗਾ ਅਤੇ ਉਹ ਬੇਹੋਸ਼ ਹੋ ਗਿਆ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਬਰਨਾਲਾ ਵਿੱਚ ਲਿਜਾਇਆ ਗਿਆ, ਜਿੱਥੇੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
Advertisement
Advertisement
Advertisement