ਕਲਾ ਤੇ ਸੱਭਿਆਚਾਰਕ ਕਲੱਬ ਵੱਲੋਂ ਖ਼ੂਨਦਾਨ ਕੈਂਪ
05:24 AM Jan 10, 2025 IST
ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਕਲਾ, ਸੱਭਿਆਚਾਰਕ ਵੈਲਫ਼ੇਅਰ ਕਲੱਬ ਵੱਲੋਂ ਟਰੇਡਰ ਮਾਰਕੀਟ ਫੇਜ਼ ਤਿੰਨ-ਬੀ-ਟੂ ਅਤੇ ਪ੍ਰੀਮੀਅਰ ਲਾਇਨਜ਼ ਕਲੱਬ ਪੰਚਕੂਲਾ ਦੇ ਸਹਿਯੋਗ ਨਾਲ ਮਾਰਕੀਟ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ, ਜਿੱਥੇ ਪੀਜੀਆਈ ਚੰਡੀਗੜ੍ਹ ਦੀ ਟੀਮ ਨੇ 262 ਦੇ ਕਰੀਬ ਦਾਨੀਆਂ ਤੋਂ ਖੂਨ ਇਕੱਤਰ ਕੀਤਾ। ਇਸ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਟਰੇਡਰਜ਼ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਕਲੱਬ ਦੇ ਜਨਰਲ ਸਕੱਤਰ ਫੂਲਰਾਜ ਸਿੰਘ ਨੇ ਦੱਸਿਆ ਕਿ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ। -ਖੇਤਰੀ ਪ੍ਰਤੀਨਿਧ
Advertisement
Advertisement