ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਵੀ ਦਰਬਾਰ ’ਚ ਅਧਿਆਪਕਾਂ ਨੇ ਲਾਈ ਰੌਣਕ

04:59 AM May 25, 2025 IST
featuredImage featuredImage
ਕਵੀ ਦਰਬਾਰ ਮੌਕੇ ਹਾਜ਼ਰ ਅਧਿਆਪਕ ਤੇ ਅਧਿਕਾਰੀ।- ਫੋਟੋ: ਵਰਮਾ

ਸਤਵਿੰਦਰ ਬਸਰਾ

Advertisement

ਲੁਧਿਆਣਾ, 24 ਮਈ
ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਵਿੱਚ ਪਹਿਲੀ ਵਾਰ ਅਧਿਆਪਕਾਂ ਦਾ ਕਵੀ ਦਰਬਾਰ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹੇ ਵਿੱਚੋਂ 20 ਅਧਿਆਪਕਾਂ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸ਼ਰਮਾ ਨੇ ਕੀਤੀ। ਡੀਈਓ ਐਲੀਮੈਂਟਰੀ ਰਵਿੰਦਰ ਕੌਰ ਨੇ ਸਾਰਿਆਂ ਨੂੰ ਜੀ ਆਇਆਂ ਆਖੀ।
ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਅਧਿਆਪਕਾਂ ਦੀਆਂ ਸਾਹਿਤਕ ਰੁਚੀਆਂ ਨੂੰ ਵਧੀਆ ਪਲੇਟਫਾਰਮ ਦੇਣ ਦੇ ਮਕਸਦ ਨਾਲ ਅਧਿਆਪਕਾਂ ਦਾ ਪਹਿਲਾ ਕਵੀ ਦਰਬਾਰ ਕਰਵਾਇਆ ਗਿਆ। ਇਸ ਸਬੰਧੀ ਡੀਈਓ ਪ੍ਰਾਇਮਰੀ ਰਵਿੰਦਰ ਕੌਰ ਨੇ ਦੱਸਿਆ ਕਿ ਪੰਜਾਬੀ ਅਨ੍ਹਪੜਾਂ ਦੀ ਭਾਸ਼ਾ ਨਹੀਂ ਸਗੋਂ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਭਾਸ਼ਾ ਹੈ ਜਿਸ ’ਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ।
ਮੁੱਖ ਮਹਿਮਾਨ ਸੰਜੀਵ ਅਰੋੜਾ ਨੇ ਕਿਹਾ ਕਿ ਅਧਿਆਪਕ ਦੀ ਸਮਾਜ ਨੂੰ ਵੱਡੀ ਦੇਣ ਹੈ। ਸਿੱਖਿਆ ਵਿਭਾਗ ਵੱਲੋਂ ਅਜਿਹੇ ਉਪਰਾਲੇ ਨਾ ਸਿਰਫ ਅਧਿਆਪਕਾਂ ਲਈ ਸਗੋਂ ਵਿਦਿਆਰਥੀਆਂ ਲਈ ਵੀ ਰਾਹ-ਦਸੇਰੇ ਦਾ ਕੰਮ ਕਰਨਗੇ। ਉਨ੍ਹਾਂ ਅਧਿਆਪਕਾਂ ਨੂੰ ਖ਼ੁਦ ਅਤੇ ਬੱਚਿਆਂ ਨੂੰ ਵੀ ਸਾਹਿਤ ਨਾਲ ਜੋੜਣ ਦੀ ਅਪੀਲ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸ਼ਰਮਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਆਪਣਾ ਅਮੀਰ ਇਤਿਹਾਸ ਹੈ ਅਤੇ ਸਾਨੂੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਸਮਾਗਮ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀ ਸ਼ਲਾਘਾ ਕੀਤੀ। ਇਸ ਦੌਰਾਨ ਹੋਏ ਕਵੀ ਦਰਬਾਰ ਵਿੱਚ 20 ਦੇ ਕਰੀਬ ਅਧਿਆਪਕਾਂ ਨੇ ਜਿੱਥੇ ਸਮਾਜਿਕ ਰਿਸ਼ਤਿਆਂ ਤੇ ਮਸਲਿਆਂ ਦੀ ਗੱਲ ਕੀਤੀ, ਉੱਥੇ ਔਰਤ ਨੂੰ ਮਰਦਾਂ ਤੋਂ ਘੱਟ ਨਾ ਆਂਕਣ ਦਾ ਸੁਨੇਹਾ ਵੀ ਦ੍ਰਿੜ੍ਹਤਾ ਨਾਲ ਦਿੱਤਾ। ਸਮਾਗਮ ਵਿੱਚ ਬਲਾਕਾਂ ਦੇ ਬੀਪੀਈਓਜ਼ ਤੋਂ ਇਲਾਵਾ, ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ, ਐੱਮਆਈਐਸ ਕੋ-ਆਰਡੀਨੇਟਰ ਵਿਸ਼ਾਲ ਕੁਮਾਰ, ਜਤਿੰਦਰ ਹਾਂਸ, ਨਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ।

Advertisement
Advertisement