ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਸ਼ਮੀਰੀ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕਰਨ ’ਤੇ ਰੋਸ

03:37 AM May 09, 2025 IST
featuredImage featuredImage
ਦਿੱਲੀ ਯੂਨੀਵਰਸਿਟੀ ਵਿੱਚ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਮਈ
ਅੱਜ ਦਿੱਲੀ ਯੂਨੀਵਰਸਿਟੀ ਦੀ ‘ਆਇਸਾ’ ਦੀ ਇਕਾਈ ਨੇ ਹੋਰ ਸੰਗਠਨਾਂ ਨਾਲ ਮਿਲ ਕੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿੱਚ ਯੂਨੀਵਰਸਿਟੀ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਲਈ ਜਾਰੀ ਕੀਤੇ ਗਏ ਉਸ ਬੇਇਨਸਾਫ਼ੀ ਨੋਟਿਸ ਦੇ ਵਿਰੁੱਧ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਦੇ ਨਿੱਜੀ ਵੇਰਵੇ ਮੰਗੇ ਸਨ। ਆਇਸਾ ਕਾਰਕੁਨ ਸਾਵੀ ਨੇ ਇਕੱਠ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਇਸ ਤਰ੍ਹਾਂ ਦੇ ਨੋਟਿਸ ਬਹੁਤ ਹੀ ਵਿਤਕਰੇਪੂਰਨ ਅਤੇ ਗੈਰ-ਸੰਵਿਧਾਨਕ ਹਨ ਅਤੇ ਸਿਰਫ਼ ਕਸ਼ਮੀਰੀ ਵਿਦਿਆਰਥੀਆਂ ਦੀ ਪ੍ਰੋਫਾਈਲਿੰਗ ਕਰਕੇ ਉਹ ਬਹੁਤ ਹੀ ਸੰਵੇਦਨਸ਼ੀਲ ਡੇਟਾ ਇਕੱਠਾ ਕਰ ਰਹੇ ਹਨ ਜਿਸ ਦੀ ਵਰਤੋਂ ਪਹਿਲਗਾਮ ਹਮਲੇ ਤੋਂ ਬਾਅਦ ਪਹਿਲਾਂ ਹੀ ਹਮਲਿਆਂ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਹੋਰ ਪ੍ਰੇਸ਼ਾਨ ਕਰਨ ਲਈ ਕੀਤੀ ਜਾ ਸਕਦੀ ਹੈ।
ਤਨਵੀ ਨੇ ਅੱਗੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਵਿੱਚ ਅਜਿਹਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨੋਟਿਸ ਦੀ ਨਿੰਦਾ ਕਰਦੇ ਹਾਂ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ। ਕੱਲ੍ਹ ਕਾਰਕੁਨਾਂ ਵੱਲੋਂ ਪ੍ਰਬੰਧਕਾਂ ਦੇ ਦਫ਼ਤਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਸੀ, ਜਿਸ ਵਿੱਚ ’ਵਰਸਿਟੀ ਪ੍ਰਸ਼ਾਸਕ ਨੂੰ ਨੋਟਿਸ ਰੱਦ ਕਰਨ ਲਈ ਕਿਹਾ ਗਿਆ ਸੀ। ਆਇਸਾ ਵੱਲੋਂ ਕਿਹਾ ਗਿਆ ਕਿ ਜਥੇਬੰਦੀ ਇਸ ਦੀ ਨਿੰਦਾ ਕਰਦੀ ਹੈ ਅਤੇ ਉਦੋਂ ਤੱਕ ਲੜਦੀ ਰਹੇਗੀ ਜਦੋਂ ਤੱਕ ਉਹ ਨੋਟਿਸ ਨੂੰ ਹਟਾ ਨਹੀਂ ਲਿਆ ਜਾਂਦਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇ ਇਹ ਨੋਟਿਸ ਹਟਾਇਆ ਨਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement