ਕਾਂਗਰਸੀ ਆਗੂਆਂ ਤੇ ਕਾਰਕੁਨਾਂ ਵੱਲੋਂ ਮੋਮਬੱਤੀ ਮਾਰਚ
ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 3 ਮਈ
ਪਹਿਲਗਾਮ ਹਮਲੇ ਵਿਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ’ਚ ਬਲਾਕ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੇ ਕਾਂਗਰਸ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਬਾਜ਼ਾਰਾਂ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਉਨ੍ਹਾਂ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਨਾਭਾ ਦੀ ਪਤਨੀ ਬਹਿਸਤਾ ਸਿੰਘ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦਿੱਤਾ, ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਕੌਂਸਲਰ ਅਰਵਿੰਦ ਸਿੰਗਲਾ, ਕੌਂਸਲਰ ਰਾਜਿੰਦਰ ਸਿੰਘ ਬਿੱਟੂ, ਡਾ. ਜੋਗਿੰਦਰ ਸੈਣੀ, ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਸਹੋਤਾ, ਬਲਵੰਤ ਰਾਏ ਖੰਨਾ, ਕੌਂਸਲਰ ਚਰਨਜੀਤ ਬਾਜਵਾ, ਰੋਹਿਤ ਸ਼ਰਮਾ, ਅਮਰਿੰਦਰ ਮਾਕਨ, ਕਮਲਜੀਤ ਸੋਮਾ, ਵਿਨੇ ਸ਼ਰਮਾ, ਡਿੰਪਲ ਸ਼ਰਮਾ, ਨਈਮ ਅਹਿਮਦ, ਜੰਗ ਸ਼ੇਰ ਬਹਾਦਰ, ਰਾਜੂ ਸ਼ਾਹੀ, ਕੌਂਸਲਰ ਹਰਮੀਤ ਕੌਰ ਭਾਂਬਰੀ, ਸਵਰਨਜੀਤ ਕੌਰ ਆਦਿ ਮੌਜੂਦ ਸਨ।