ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

06:35 AM Jun 13, 2025 IST
featuredImage featuredImage
ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਵਾਉੰਦੇ ਹੋਏ ਸੀਨੀਅਰ ‘ਆਪ’ ਆਗੂ।

ਗਗਨਦੀਪ ਅਰੋੜਾ
ਲੁਧਿਆਣਾ, 12 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਉਥੇ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੈਂਕੜੇ ਆਗੂ ਅਤੇ ਕਈ ਸਥਾਨਕ ਸਮਾਜ ਸੇਵਕ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੱਖ, ਸੂਬਾ ਸਕਤਰ ਹਰਚੰਦ ਸਿੰਘ ਬਰਸਟ, ਡਾ. ਐੱਸ.ਐੱਸ. ਆਹਲੂਵਾਲੀਆ ਅਤੇ ਰਣਜੋਧ ਹਡਾਣਾ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਲੁਧਿਆਣਾ ਦੇ ਹੈਬੋਵਾਲ, ਵਾਰਡ ਨੰਬਰ 63 ਤੋਂ ਦੀਪਕ ਚਨਾਲਿਆ ਆਪਣੇ ਸਾਥੀ ਪਵਨ ਕੁਮਾਰ, ਵਰੁਣ ਕੁਮਾਰ, ਆਦਿਤਿਆ, ਢਿੱਲੋਂ, ਵਿਸ਼ਾਲ, ਅਨਿਕੇਤ, ਅਯੂਸ਼ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸੇ ਤਰ੍ਹਾਂ, ਕਾਂਗਰਸ ਦੇ ਓਬੀਸੀ ਵਿੰਗ ਦੇ ਚੇਅਰਮੈਨ ਮਨੀਸ਼ ਕੁਮਾਰ, ਯੂਥ ਕਾਂਗਰਸ ਦੇ ਜਰਨਲ ਸਕਤਰ ਦੀਕਸ਼ਿਤ ਨੰਦਾ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਕਈ ਸਾਥੀਆਂ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਮਨਦੀਪ ਸਿੰਘ, ਲਕਸ਼ੈ ਜਵੱਡੀ, ਮਨੂ ਮਹਲ, ਸੋਨੂੰ ਯਾਦਵ, ਰਿਸ਼ੀ ਤਨੇਜਾ, ਗੁਰਮੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਮਨਦੀਪ ਸਿੰਘ,ਗੁਰਜਿੰਦਰ ਸਿੰਘ ਸਮੇਤ ਕਈ ਲੋਕ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਇਲਾਵਾ ਲੁਧਿਆਣਾ ਦੇ ਨੌਜਵਾਨ ਸਮਾਜ ਸੇਵਕ ਅਤੇ ਨਿਊ ਯੰਗ ਭੀਮਰਾਓ ਫਾਊਂਡੇਸ਼ਨ ਦੇ ਵਾਈਸ ਚੇਅਰਮੈਨ ਸ਼ੁਭਮ ਚੌਹਾਨ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਉਦਯੋਗਪਤੀ ਆਰ.ਕੇ.ਸ਼ਰਮਾ, ਜੋਤੀ ਬਜਾਜ ਕੰਵਲ ਬਜਾਜ, ਸੰਦੀਪ ਅਰੋੜਾ, ਪਰਮਿੰਦਰ ਸਿੰਘ, ਆਤਮ ਕਾਲਰਾ, ਸੀ.ਏ ਲੋਕੇਸ਼ ਭਾਕੂ, ਪਰਮਿੰਦਰ ਸਿੰਘ ਨੇ ਵੀ ‘ਆਪ’ ਦਾ ਪੱਲਾ ਫੜਿਆ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

Advertisement

Advertisement