ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਉਮੀਦਵਾਰ ਇੱਕ ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤੇਗਾ: ਬਾਜਵਾ

01:35 PM May 09, 2023 IST

ਹਤਿੰਦਰ ਮਹਿਤਾ

Advertisement

ਜਲੰਧਰ, 8 ਮਈ

ਇੱਥੇ ਪ੍ਰੈਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਭਗਵੰਤ ਮਾਨ ਤੋਂ ਮੰਗ ਕਰਦੇ ਹਨ ਕਿ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ‘ਤੇ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਟਾਰੂਚੱਕ ਸਬੰਧੀ ਵੀਡੀਓ ਦੇ ਸਬੂਤ ਰਾਜਪਾਲ ਨੂੰ ਦਿੱਤੇ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ‘ਤੇ ਝੂਠਾ ਕੇਸ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਉਮੀਦਵਾਰ ਇੱਕ ਲੱਖ ਵੋਟਾਂ ਦੇ ਫ਼ਰਕ ਨਾਲ ਹਾਰੇਗਾ ਤੇ ਕਾਂਗਰਸ ਇੱਕ ਲੱਖ ਵੋਟਾਂ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਲਈ ਕੋਈ ਆਵਾਜ਼ ਚੁੱਕਦਾ ਹੈ ਕਾਂਗਰਸ ਪਾਰਟੀ ਉਸ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ 14 ਮਹੀਨਿਆਂ ਵਿਚ ਕੁੱਝ ਨਹੀਂ ਕੀਤਾ ਤੇ ਹੁਣ ਇੱਕ ਸਾਲ ਵਿਚ ਉਹ ਕੀ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਰਾਜ ਸਭਾ ਦੇ ਤਿੰਨ ਸੰਸਦ ਮੈਂਬਰ ਬਣਾਏ ਜਿਨ੍ਹਾਂ ਨੇ ਅੱਜ ਤੱਕ ਇੱਕ ਰੁਪਇਆ ਵੀ ਜਲੰਧਰ ਲਈ ਗ੍ਰਾਂਟ ਵਿੱਚੋਂ ਨਹੀਂ ਵਰਤਿਆ।

Advertisement

Advertisement