ਕਾਂਗਰਸ ਤੇ ਅਕਾਲੀ ਦਲ ਨੇ ਐੱਸਸੀ ਵਰਗ ਨੂੰ ਵੋਟਾਂ ਲਈ ਵਰਤਿਆ: ਬਲਬੀਰ ਸਿੰਘ
05:40 AM Apr 18, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਪਰੈਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਐੱਸਸੀ ਵਰਗ ਨੂੰ ਹਮੇਸ਼ਾ ਵੋਟਾਂ ਲਈ ਵਰਤਿਆ ਹੈ। ਉਹ ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਨੂੰ ਸਮਾਜਿਕ ਨਿਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੇ ਰਾਹ ’ਚ ਰੋੜਾ ਦੂਰ ਕਰਦਿਆਂ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਹੈ। ਇਹ ਸਭ ਇਸ ਲਈ ਸੰਭਵ ਹੋ ਸਕਿਆ ਕਿਉਂਕਿ ‘ਆਪ’ ਦੀ ਨੀਅਤ ਅਤੇ ਨੀਤੀ ਇਮਾਨਦਾਰੀ ਵਾਲੀ ਹੈ।
Advertisement
Advertisement