ਕਾਂਗਰਸ ਦਫ਼ਤਰ ’ਚ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
06:37 AM Dec 29, 2024 IST
ਨਿੱਜੀ ਪੱਤਰ ਪ੍ਰੇਰਕ
Advertisement
ਖੰਨਾ, 28 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੰਰਧਾਂਜਲੀ ਭੇਟ ਕਰਨ ਲਈ ਅੱਜ ਇਥੇ ਕਾਂਗਰਸ ਦਫ਼ਤਰ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਕ ਇਮਾਨਦਾਰ ਤੇ ਬੇਦਾਗ ਸ਼ਖ਼ਸੀਅਤ ਵਾਲੇ ਇਨਸਾਨ ਅਤੇ ਮਹਾਨ ਅਰਥ ਸਾਸ਼ਤਰੀ ਸਨ। ਉਹ ਭਵਿੱਖ ਨੂੰ ਸੇਧ ਦੇਣ ਵਾਲੇ ਸੱਚੇ ਸਿਆਸਤਦਾਨ ਸਨ ਜਿਨ੍ਹਾਂ ਆਪਣੇ ਸਮੇਂ ਦੇਸ਼ ਨੂੰ ਭਾਰੀ ਆਰਥਿਕ ਸੰਕਟ ਵਿੱਚੋਂ ਵੀ ਕੱਢਿਆ। ਉਨ੍ਹਾਂ ਦੇ ਵਿਛੋੜੇ ਨਾਲ ਕਾਂਗਰਸ ਪਾਰਟੀ ਅਤੇ ਦੇਸ਼ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ, ਐਡਵੋਕੇਟ ਰਾਜੀਵ ਰਾਏ ਮਹਿਤਾ, ਬਲਾਕ ਪ੍ਰਧਾਨ ਸੋਨੀ, ਬਲਬੀਰ ਸਿੰਘ ਅਤੇ ਹੋਰ ਕਈ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Advertisement
Advertisement