ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਸਾਥੀਆਂ ਸਣੇ ‘ਆਪ’ ’ਚ ਸ਼ਾਮਲ

07:00 AM Jun 07, 2025 IST
featuredImage featuredImage
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸੀਨੀਅਰ ‘ਆਪ’ ਆਗੂ।

ਗਗਨਦੀਪ ਅਰੋੜਾ

Advertisement

ਲੁਧਿਆਣਾ, 6 ਜੂਨ
ਲੁਧਿਆਣਾ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਸਬੀਰ ਲਵਣ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋਏ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਲਵਣ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਜਸਬੀਰ ਲਵਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਸਾਬਕਾ ਜਨਰਲ ਸਕੱਤਰ, ਸਾਬਕਾ ਸੰਗਠਨ ਸਕੱਤਰ ਅਤੇ ਸਾਬਕਾ ਮੈਂਬਰ ਲੇਬਰ ਵੈਲਫੇਅਰ ਬੋਰਡ ਵੀ ਰਹੀ ਚੁੱਕੇ ਹਨ। ਇਸ ਦੇ ਨਾਲ ਹੀ ਉਹ ਆਦਿ ਧਰਮ ਪਰੰਪਰਾ ਦੇ ਮੁੱਖ ਸੰਚਾਲਕ ਵੀ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 61 ਤੋਂ ਅਸ਼ੋਕ ਕੁਮਾਰ ਅਤੇ ਅਸ਼ਵਨੀ ਕੁਮਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਬਰਸਟ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਹਲਕਾ ਪੱਛਣੀ ਦੀ ਚੋਣ ਵਿੱਚ ਹੁਣ ਤੱਕ ਕਾਂਗਰਸ ਤੇ ਹੋਰਨਾਂ ਪਾਰਟੀਆਂ ਦੇ ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸਦੇ ਨਾਲ ਹੀ ਦੋ ਆਜ਼ਾਦ ਉਮੀਦਵਾਰ ਜੋ ਚੋਣ ਮੈਦਾਨ ਵਿੱਚ ਨਿੱਤਰੇ ਸਨ, ਉਨ੍ਹਾਂ ਨੇ ਵੀ ‘ਆਪ’ ਦੀਆਂ ਨੀਤੀਆਂ ਨੂੰ ਦੇਖਦੇ ਹੋਏ ‘ਆਪ’ ਉਮੀਦਵਾਰ ਨੂੰ ਸਮਰਥਣ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਪੱਛਮੀ ਵਿੱਚ ਕੋਈ ਗਲੀ ਕੋਈ ਮੁਹੱਲਾ ਅਜਿਹਾ ਨਹੀਂ, ਜਿਥੇ ਆਪ ਨੇ ਵਿਕਾਸ ਨਾ ਕਰਵਾਇਆ ਹੋਵੇ। ਲੋਕਾਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਮੰਨਦੇ ਹੋਏ ਉਥੇ ਵਿਕਾਸ ਕਾਰਜ਼ ਚਾਲੂ ਕਰਵਾਏ ਜਾ ਚੁੱਕੇ ਹਨ।

Advertisement
Advertisement