ਕਾਂਗਰਸ ਨੇ ਚੌਕ ’ਚ ਧਰਨਾ ਲਾਇਆ
05:15 AM Dec 31, 2024 IST
ਬਠਿੰਡਾ: ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਪੰਜਾਬ ਬੰਦ ਦੇ ਸਮਰਥਨ ਵਿੱਚ ਇੱਥੇ ਪਾਵਰ ਹਾਊਸ ਰੋਡ ਚੌਕ ਵਿੱਚ ਧਰਨਾ ਲਾਇਆ ਗਿਆ। ਸ੍ਰੀ ਗਰਗ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਵਾ ਸਾਲ ਦੇ ਕਰੀਬ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਮੌਕੇ ਮੋਦੀ ਸਰਕਾਰ ਨੇ ਖੇਤੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ਦੀ ਵਾਪਸੀ, ਐੱਮਐੱਸਪੀ ਦੀ ਗਾਰੰਟੀ ਸਮੇਤ ਮੰਗੀਆਂ ਮੰਨਾਂ ’ਤੇ ਯੂ-ਟਰਨ ਲੈ ਕੇ ਦੇਸ਼ ਦੇ ਅੰਨਦਾਤੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਹੁਣ ਮੋਦੀ ਸਰਕਾਰ ਦੀ ਸੁਰ ਨਾਲ ਸੁਰ ਮਿਲਾ ਕੇ ਚੱਲ ਰਹੀ ਹੈ, ਜਿਸ ਕਰਕੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨ ਹਿਤਾਂ ਦੀ ਗੱਲ ਕੀਤੀ ਹੈ ਅਤੇ ਕਰਦੀ ਰਹੇਗੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement