ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ
03:22 AM Apr 24, 2025 IST
ਨਵੀਂ ਦਿੱਲੀ: ਪਹਿਲਗਾਮ ’ਚ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਕਾਂਗਰਸ ਵਰਕਿੰਗ ਕਮੇਟੀ ਦੀ ਭਲਕੇ ਵੀਰਵਾਰ ਨੂੰ ਮੀਟਿੰਗ ਹੋਵੇਗੀ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਐਕਸ ’ਤੇ ਦੱਸਿਆ ਕਿ ਮੀਟਿੰਗ ਦੌਰਾਨ ਪਹਿਲਗਾਮ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵੇਣੂਗੋਪਾਲ ਨੇ ਸ੍ਰੀਨਗਰ ਦੇ ਪੀਸੀਆਰ ਹਸਪਤਾਲ ’ਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਲੋਕਾਂ ਨੂੰ ਨਾ ਸਿਰਫ਼ ਦੁੱਖ ਦੀ ਘੜੀ ਸਗੋਂ ਹਿੰਸਾ ਤੇ ਅਤਿਵਾਦ ਖ਼ਿਲਾਫ਼ ਇਕਜੁੱਟ ਖੜ੍ਹੇ ਹੋਣਾ ਚਾਹੀਦਾ ਹੈ। -ਪੀਟੀਆਈ
Advertisement
Advertisement