ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

12:32 PM Feb 07, 2023 IST
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 6 ਫਰਵਰੀ

Advertisement

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਪਾਰਟੀ ਹਾਈਕਮਾਨ ਦੇ ਆਦੇਸ਼ਾਂ ‘ਤੇ ਅਡਾਨੀ ਦੇ ਮਾਮਲੇ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸ਼ਹਿਰ ਦੇ ਵੱਡੇ ਚੌਕ ਵਿਚ ਰੋਸ ਧਰਨਾ ਦਿੱਤਾ ਗਿਆ ਅਤੇ ਦੇਸ਼ ਦੀ ਭਾਜਪਾ ਸਰਕਾਰ ‘ਤੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਲੁਟਾਉਣ ਦਾ ਦੋਸ਼ ਲਾਉਂਦਿਆਂਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦੇ ਹੱਥਾਂ ਵਿਚ ਅਡਾਨੀ ਅਤੇ ਮੋਦੀ ਦੀਆਂ ਤਸਵੀਰਾਂ ਅਤੇ ਕੇਂਦਰ ਸਰਕਾਰ ‘ਤੇ ਤਣਜ਼ ਕੱਸਦੇ ਵੱਖ-ਵੱਖ ਨਾਅਰਿਆਂ ਵਾਲੇ ਮਾਟੋ ਚੁੱਕੇ ਹੋਏ ਸਨ। ਰੋਸ ਧਰਨੇ ਦੌਰਾਨ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗਰੋਵਰ, ਪੰਜਾਬ ਕਾਂਗਰਸ ਦੇ ਓਬੀਸੀ ਵਿੰਗ ਦੇ ਉਪ ਚੇਅਰਮੈਨ ਹਰਪਾਲ ਸੋਨੂੰ, ਯੂਥ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ, ਨਗਰ ਕੌਂਸਲਰ ਰਵੀ ਚਾਵਲਾ, ਬਲਾਕ ਪ੍ਰਧਾਨ ਚਰਨਜੀਤ ਕੌਰ ਮਡਾਹਰ, ਨੱਥੂ ਲਾਲ ਢੀਂਗਰਾ ਅਤੇ ਕਾਕਾ ਤੂਰ ਬਲਾਕ ਪ੍ਰਧਾਨ ਧੂਰੀ ਨੇ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਆਪਣੇ ਪੂੰਜੀਪਤੀ ਦੋਸਤਾਂ ਦੇ ਹੱਥਾਂ ਵਿੱਚ ਸੌਂਪ ਰਹੇ ਹਨ ਅਤੇ ਦੇਸ਼ ਦੇ ਸਰਕਾਰੀ ਅਦਾਰਿਆਂ ਦਾ ਕਰੋੜਾਂ ਰੁਪਿਆ ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਵਲੋਂ ਹੜੱਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਕਰੋੜਾਂ ਰੁਪਿਆ ਸਰਕਾਰੀ ਅਦਾਰਿਆਂ ਵਿਚ ਲੱਗਿਆ ਹੋਇਆ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੇ ਪੈਸੇ ਨੂੰ ਸੁਰੱਖਿਅਤ ਰੱਖਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਲੁਟਾ ਰਹੀ ਹੈ, ਜਿਸ ਕਰਕੇ ਦੇਸ਼ ਦੇ ਲੋਕਾਂ ‘ਚ ਬੇਚੈਨੀ ਪਾਈ ਜਾ ਰਹੀ ਹੈ ਕਿਉਂਕਿ ਉਹਨ੍ਹਾਂ ਨੂੰ ਆਪਣੀ ਪੂੰਜ਼ੀ ਅਣਸੁਰੱਖਿਅਤ ਜਾਪ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪ ਕੇ ਦੇਸ਼ ਨੂੰ ਕੰਗਾਲੀ ਦੇ ਰਾਹ ‘ਤੇ ਪਹੁੰਚਾਇਆ ਜਾ ਰਿਹਾ ਹੈ ਜਿਸ ਕਰਕੇ ਦੇਸ਼ ਨੂੰ ਬਚਾਉਣ ਲਈ ਲੋਕਾਂ ਨੂੰ ਕਾਂਗਰਸ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਡਾਨੀ ਗਰੁੱਪ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਘੁਟਾਲੇ ਸਾਹਮਣੇ ਆ ਰਹੇ ਹਨ ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਰੀਬੀ ਦੋਸਤ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣਾ ਬੰਦ ਰਹੇ ਅਤੇ ਅਡਾਨੀ ਵਰਗੇ ਕਾਰਪੋਰੇਟਾਂ ਦੇ ਘੁਟਾਲਿਆਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸਾਬਕਾ ਮੰਤਰੀ ਅਸ਼ੋਕ ਅਰੋੜਾ ਤੇ ਵਿਧਾਇਕ ਮੇਵਾ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਨੇ ਅੱਜ ਐੱਲਆਈਸੀ ਤੇ ਐੱਸਬੀਆਈ ਬੈਂਕ ਸਾਹਮਣੇ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਅਡਾਨੀ ਮੁੱਦੇ ‘ਤੇ ਸੰਸਦ ਵਿਚ ਚਰਚਾ ਕਰਨ ਦੀ ਮੰਗ ਕੀਤੀ ਤੇ ਪੂਰੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਕਰਾਉਣ ਦਾ ਮੁੱਦਾ ਉਠਾਇਆ। ਕਾਂਗਰਸ ਕਾਰਕੁਨਾਂ ਨੇ ਪਹਿਲਾਂ 17 ਸੈਕਟਰ ਐਲਆਈਸੀ ਦਫਤਰ ਕੁਰੂਕਸ਼ੇਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਇਸ ਤੋਂ ਬਾਅਦ ਰੇਲਵੇ ਰੋਡ ਸਥਿਤ ਐੱਸਬੀਆਈ ਬੈਂਕ ਦੇ ਬਾਹਰ ਵੀ ਰੋਸ ਜਤਾਇਆ ਗਿਆ।

ਪਟਿਆਲਾ ਵਿੱਚ ਮਿਨੀ ਸਕੱਤਰੇਤ ਅੱਗੇ ਧਰਨਾ

ਪਟਿਆਲਾ (ਸਰਬਜੀਤ ਸਿੰਘ ਭੰਗੂ): ਕਾਂਗਰਸ ਦੀ ਜ਼ਿਲ੍ਹਾ ਇਕਾਈ ਦਿਹਾਤੀ ਅਤੇ ਸ਼ਹਿਰੀ ਇਕਾਈ ਵੱਲੋਂ ਅੱਜ ਇਥੇ ਮਿਨੀ ਸਕੱਤਰੇਤ ਵਿੱਚ ਧਰਨਾ ਦਿੱਤਾ ਗਿਆ। ਦਿਹਾਤੀ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਕੀਤੀ, ਜਦਕਿ ਸ਼ਹਿਰੀ ਇਕਾਈ ਦੇ ਧਰਨੇ ਦੀ ਅਗਵਾਈ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਨੇ ਕੀਤੀ। ਇਸ ਦੌਰਾਨ ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਨਿੱਪੀ, ਗੋਪਾਲ ਸਿੰਗਲਾ, ਸਾਬਕਾ ਚੇਅਰਮੈਨ ਸੰਤੋਖ ਸਿੰਘ ਨਾਭਾਗੇਟ, ਰਜੇਸ਼ ਮਡੋਰਾ, ਵਿਨੋਦ ਅਰੋੜਾ, ਹਰਵਿੰਦਰ ਸ਼ੁਕਲਾ ਅਤੇ ਬਿੱਟੂ ਛੀਨਾ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ ਅਤੇ ਲੋਕ ਮਹਿੰਗਾਈ ਨਾਲ ਜੂਝ ਰਹੇ ਹਨ। ਸਰਕਾਰ ਦੀਆਂ ਪੂੰਜੀਪਤੀਆਂ ਪੱਖੀ ਨੀਤੀਆਂ ਦੌਰਾਨ ਗਰੀਬ ਬੰਦਾ ਹੋਰ ਗਰੀਬ ਹੁੰਦਾ ਜਾ ਰਿਹਾ ਹੈ।

Advertisement