ਕਾਂਗਰਸ ਵੱਲੋਂ ਸਾਰੇ 70 ਵਿਧਾਨ ਸਭਾ ਹਲਕਿਆਂ ਵਿੱਚ ਬੀਐੱਲਏ ਨਿਯੁਕਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਗਸਤ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਦੇ ਬੀਐੱਲਏ-1 ਦੀ ਸੂਚੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਕਾਂਗਰਸ ਵੱਲੋਂ ਨਿਯੁਕਤ 70 ਬੀਐੱਲਏ ਹਰ ਵਿਧਾਨ ਸਭਾ ਵਿੱਚ ਚੋਣ ਦਫ਼ਤਰ ਨਾਲ ਤਾਲਮੇਲ ਕਰਕੇ ਚੋਣਾਂ ਸਮੇਂ ਵਰਤੀਆਂ ਜਾਣ ਵਾਲੀਆਂ ਵੀਵੀਪੈਟ ਮਸ਼ੀਨਾਂ ਦੀ ਜਾਂਚ ਲਈ ਚੋਣ ਕਮਿਸ਼ਨ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬੀਐੱਲਏ-1 ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਲਈ ਚੋਣ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਾ ਹੈ, ਜਿਸ ਸਬੰਧੀ ਪਹਿਲਾਂ ਪਾਰਟੀ ਵੱਲੋਂ ਚੋਣ ਕਮਿਸ਼ਨ ਵੱਲੋਂ ਮੰਗੀ ਗਈ ਸੂਚਨਾ ਸਮੇਂ ਸਿਰ ਮੁਹੱਈਆ ਨਹੀਂ ਕਰਵਾਈ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਇਹ 70 ਬੀਐੱਲਏ-1 ਆਪੋ-ਆਪਣੇ ਹਲਕਿਆਂ ਵਿੱਚ ਲੋਕ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਮਸ਼ੀਨਾਂ ਦੀ ਚੋਣ ਕਮਿਸ਼ਨ ਦੇ ਸਬੰਧਤ ਦਫ਼ਤਰਾਂ ਤੋਂ ਜਾਂਚ ਕਰਵਾਉਗੇ ਕਿ ਉਹ ਸੁਚਾਰੂ ਢੰਗ ਨਾਲ ਕੰਮ ਕਰ ਰਹੀਆਂ ਹਨ ਜਾਂ ਨਹੀਂ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਪਾਰਟੀ ਦੀ ਹੱਦਬੰਦੀ ਦੀ ਸਮੀਖਿਆ ਕਮੇਟੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਬਲਾਕ ਕਾਂਗਰਸ ਕਮੇਟੀ ਅਧੀਨ ਪੈਂਦੇ ਦੋ ਮਡਾਲਮ ਅਤੇ ਪੋਲਿੰਗ ਸਟੇਸ਼ਨਾਂ ਦੇ ਆਧਾਰ ’ਤੇ ਸੈਕਟਰਾਂ ਦੇ ਗਠਨ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ। ਡਾ. ਨਰਿੰਦਰ ਨਾਥ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਾਕ ਕਾਂਗਰਸ ਕਮੇਟੀ ਦਾ ਵਿਸਥਾਰ ਕਰ ਕੇ ਮੰਡਲ ਅਤੇ ਸੈਕਟਰਾਂ ਵਿਚ ਵੰਡਿਆ ਜਾ ਰਿਹਾ ਹੈ ਤਾਂ ਜੋ ਕਾਂਗਰਸੀ ਵਰਕਰ ਲੋਕਾਂ ਅਤੇ ਆਗੂਆਂ ਨਾਲ ਸਿੱਧਾ ਰਾਬਤਾ ਬਣਾ ਸਕਣ|