ਕਾਉਂਕੇ ਦੀ ਬਰਸੀ ਸਬੰਧੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਸ਼ੁਰੂ
04:57 AM Dec 31, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
Advertisement
ਅੰਮ੍ਰਿਤਸਰ, 30 ਦਸੰਬਰ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਅਖੰਡ ਪਾਠ ਆਰੰਭ ਕੀਤਾ ਗਿਆ। ਇਸ ਦੇ ਭੋਗ ਪਹਿਲੀ ਜਨਵਰੀ ਨੂੰ ਪੈਣਗੇ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ। 1984 ਦੇ ਘੱਲੂਘਾਰੇ ਮਗਰੋਂ ਅਕਾਲ ਤਖ਼ਤ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਬਰਸੀ ਸਬੰਧੀ ਪਾਠ ਦੇ ਭੋਗ ਮੌਕੇ ਪਹਿਲੀ ਜਨਵਰੀ 2025 ਨੂੰ ਅਕਾਲ ਤਖਤ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ।
Advertisement