ਕਾਕੜਾ ਪਿੰਡ ’ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ
06:58 AM Apr 02, 2025 IST
ਭਵਾਨੀਗੜ੍ਹ: ਅੱਜ ਇੱਥੋਂ ਨੇੜਲੇ ਪਿੰਡ ਕਾਕੜਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ, ਸਾਬਕਾ ਚੇਅਰਮੈਨ ਰਵਜਿੰਦਰ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿਘ ਨੰਬਰਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਥਾਪਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਪੰਥਕ ਸਿਧਾਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਉਸਾਰੀ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜ੍ਹੀ ਤਹਿਤ ਅੱਜ ਕਾਕੜਾ ਪਿੰਡ ਵਿੱਚ ਭਰਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਰਤੀ ਮੁਹਿੰਮ ਸਬੰਧੀ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਦਲੀਪ ਸਿੰਘ, ਸੁਖਵਿੰਦਰ ਸਿੰਘ, ਬੂਟਾ ਸਿੰਘ, ਨਰੰਜਣ ਸਿੰਘ, ਸੁਖਚੈਨ ਸਿੰਘ ਖੱਟੜਾ, ਲਫਟੈਨ ਸਿੰਘ ਅਤੇ ਅਜੇ ਕੁਮਾਰ ਮਿੱਠੂ ਵੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement