ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਮਰੇਡ ਭੀਮ ਸਿੰਘ ਨੂੰ ਸਮਰਪਿਤ ਖ਼ੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ

05:12 AM May 09, 2025 IST
featuredImage featuredImage
ਖ਼ੂਨਦਾਨੀ ਦਾ ਸਨਮਾਨ ਕਰਦੇ ਹੋਏ ਸਾਬਕਾ ਐੱਸਪੀ ਮਨਜੀਤ ਸਿੰਘ ਬਰਾੜ ਅਤੇ ਹੋਰ।
ਰਣਜੀਤ ਸਿੰਘ ਸ਼ੀਤਲ
Advertisement

ਦਿੜ੍ਹਬਾ ਮੰਡੀ, 8 ਮਈ

ਕਾਮਰੇਡ ਭੀਮ ਸਿੰਘ ਨੂੰ ਸਮਰਪਿਤ ਛੇਵਾਂ ਖੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿੱਚ ਲਗਾਇਆ ਗਿਆ। ਇਹ ਕੈਂਪ ਸਾਹਿਤ ਤੇ ਸੱਭਿਆਚਾਰ ਮੰਚ ਦਿੜ੍ਹਬਾ, ਤਰਕਸ਼ੀਲ ਸੋਸਾਇਟੀ ਦਿੜ੍ਹਬਾ, ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਪ੍ਰਬੰਧਕ ਕਮੇਟੀ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਿੜ੍ਹਬਾ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਦਿੜ੍ਹਬਾ, ਐਨਐਸਐਸ ਯੂਨਿਟ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਰਿਟਾਇਰਡ ਐਸਪੀ ਮਨਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਕੈਂਪ ਵਿੱਚ 80 ਯੂਨਿਟ ਖੂਨਦਾਨੀਆਂ ਨੇ ਖੂਨਦਾਨ ਕੀਤਾ। ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਕਾਮਰੇਡ ਭੀਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਖੂਨਦਾਨ ਵੀ ਕੀਤਾ। ਇਸ ਤੋਂ ਇਲਾਵਾ ਮੈਡੀਕਲ ਚੈੱਕ-ਅੱਪ ਕੈਂਪ ਦੌਰਾਨ 1400 ਦੇ ਕਰੀਬ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ ਤੇ ਕਈ ਟੈਸਟ ਵੀ ਹਸਪਤਾਲ ਦੇ ਵਿੱਚ ਮੁਫਤ ਕੀਤੇ ਗਏ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਖੇਤਲਾ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ ਅਤੇ ਹਸਪਤਾਲ ਪ੍ਰਬੰਧਕ ਕਮੇਟੀ ਦੇ ਆਗੂ ਰਾਜ ਕੁਮਾਰ ਰਾਮਾ ਅਤੇ ਹਸਪਤਾਲ ਦੇ ਪ੍ਰਬੰਧਕ ਬਲਦੇਵ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਇੰਜਨੀਅਰ ਸੁਖਵੰਤ ਸਿੰਘ ਧੀਮਾਨ, ਭੁਪਿੰਦਰ ਸਿੰਘ ਘੁਮਾਣ, ਰਾਮ ਸਿੰਘ ਮਾਨ, ਕਸ਼ਮੀਰ ਸਿੰਘ ਰੋੜੇਵਾਲ, ਨੈਬ ਸਿੰਘ ਰਟੋਲਾਂ, ਹਰਕੀਰਤ ਸਿੰਘ, ਤਰਸੇਮ ਸਿੰਘ ਸੇਮੀ, ਗੁਰਤੇਜ ਸਿੰਘ ਜਨਾਲ, ਹਰਮੇਸ਼ ਸਿੰਘ ਮੇਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Advertisement

Advertisement