ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰੋਬਾਰੀ ਦਾ ਕਾਤਲ ਕਾਬੂ ਕਰਨ ਦਾ ਦਾਅਵਾ

05:10 AM May 10, 2025 IST
featuredImage featuredImage

ਪੱਤਰ ਪ੍ਰੇਰਕ

Advertisement

ਤਰਨ ਤਾਰਨ, 9 ਮਈ
ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਦੁੱਬਲੀ ਦੇ ਰਹਿਣ ਵਾਲੇ ਕਾਰੋਬਾਰੀ ਜਸਵੰਤ ਸਿੰਘ ਦੀ ਹਫਤਾ ਪਹਿਲਾਂ ਹੱਤਿਆ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਅੱਜ ਕਾਬੂ ਕਰ ਲਿਆ ਹੈ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਤਰਨਬੀਰ ਸਿੰਘ ਉਰਫ ਤਨੂ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਉਹ ਅੱਜ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਦੀ ਆਬਾਦੀ ਤੁੰਗਪਾਈ ਮੋਹਕਮਪੁਰਾ ਵਿੱਚ ਰਹਿ ਰਿਹਾ ਸੀ। ਪੁਲੀਸ ਨੇ ਉਸ ਕੋਲੋਂ ਦੋ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਉਹ ਅਫਰੀਦੀ ਗਰੋਹ ਦਾ ਮੈਂਬਰ ਹੈ ਜਿਹੜਾ ਕਾਰੋਬਾਰੀ ਜਸਵੰਤ ਸਿੰਘ ਤੋਂ 30 ਲੱਖ ਰੁਪਏ ਦੀ ਫ਼ਿਰੌਤੀ ਮੰਗ ਰਿਹਾ ਸੀ ਅਤੇ ਇਸ ਲਈ ਉਸ ਨੇ ਜਸਵੰਤ ਸਿੰਘ ਨੂੰ ਕਈ ਵਾਰ ਧਮਕੀਆਂ ਵੀ ਦਿੱਤੀਆਂ ਸਨ| ਜਸਵੰਤ ਸਿੰਘ ਤਿੰਨ ਮਈ ਨੂੰ ਆਪਣੀ ਦੁਕਾਨ ’ਤੇ ਬੈਠਾ ਸੀ ਤੇ ਤਰਨਬੀਰ ਸਿੰਘ ਨੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

Advertisement
Advertisement