ਕਾਰ ਡਿਵਾਈਡਰ ਨਾਲ ਟਕਰਾਈ, ਦੋ ਜ਼ਖ਼ਮੀ
04:36 AM Mar 31, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਾਰਚ
ਦਿੱਲੀ ਦੇ ਮਹਿਰੌਲੀ ਬਦਰਪੁਰ ਰੋਡ ’ਤੇ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦਿੱਲੀ ਦੇ ਮਹਿਰੌਲੀ ਬਦਰਪੁਰ ਰੋਡ ’ਤੇ ਲਾਲ ਬੱਤੀ ਨੇੜੇ ਇਹ ਸੜਕ ਹਾਦਸਾ ਵਾਪਰਿਆ। ਵੈਗਨਆਰ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ। ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਕਰੀਬ 5 ਵਜੇ ਵਾਪਰਿਆ। ਇਸ ਹਾਦਸੇ ’ਚ ਡਰਾਈਵਰ ਸਮੇਤ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ।ਸੂਚਨਾ ਮਿਲਦੇ ਹੀ ਦਿੱਲੀ ਪੁਲੀਸ ਦੀ ਟੀਮ ਮੌਕੇ ਘਟਨਾ ਸਥਾਨ ’ਤੇ ਪੁੱਜ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਾਰ ਦੀ ਰਫ਼ਤਾਰ ਤੇਜ਼ ਸੀ।
Advertisement
Advertisement