ਕਾਰ ਦੀ ਫੇਟ ਵੱਜਣ ਕਾਰਨ ਨੌਜਵਾਨ ਹਲਾਕ
06:35 AM Jun 07, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਥਾਣਾ ਮੋਤੀ ਨਗਰ ਦੇ ਇਲਾਕੇ ਮੇਨ ਦਿੱਲੀ ਰੋਡ ਨੇੜੇ ਟਰਾਂਸਪੋਰਟ ਨਗਰ ਵਿੱਚ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਾਰਨ ਰਾਹਗੀਰ ਦੀ ਮੌਤ ਹੋ ਗਈ ਹੈ। ਸੁਭਾਸ਼ ਨਗਰ ਵਾਸੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਸਾਲਾ ਅਵਤਾਰ ਟਰਾਂਸਪੋਰਟ ਨਗਰ ਵੱਲੋਂ ਦਿੱਲੀ ਰੋਡ ਦੀ ਮੇਨ ਸੜਕ ਪਾਰ ਕਰ ਰਿਹਾ ਸੀ ਤਾਂ ਸਵਿਫਟ ਕਾਰ ਦੇ ਚਾਲਕ ਅਜੇ ਕੁਮਾਰ ਵਾਸੀ ਪਿੰਡ ਸ਼ੇਰਗੜ੍ਹ ਹੁਸ਼ਿਆਰਪੁਰ ਨੇ ਉਸ ਨੂੰ ਫੇਟ ਮਾਰ ਦਿੱਤੀ ਤੇ ਅਵਤਾਰ ਸਖ਼ਤ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਕਾਰ ਚਾਲਕ ਫ਼ਰਾਰ ਹੋ ਗਿਆ। ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement