ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਨੂੰ ਅੱਗ ਲੱਗੀ

05:32 AM Apr 15, 2025 IST

ਨਵੀਂ ਦਿੱਲੀ, 14 ਅਪਰੈਲ
ਕੌਤੀ ਰਾਜਧਾਨੀ ਵਿੱਚ ਪਟੇਲ ਚੌਕ ਮੈਟਰੋ ਸਟੇਸ਼ਨ ਨੇੜੇ ਅੱਜ ਇੱਕ ਖੜ੍ਹੀ ਕਾਰ ਨੂੰ ਦੁਪਹਿਰੇ ਅੱਗ ਲੱਗ ਗਈ। ਇਸ ਦੀ ਸੂਚਨਾ ਪੁਲੀਸ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਣ ਮਗਰੋਂ ਫਾਇਰ ਵਿਭਾਗ ਨੇ ਮੌਕੇ ’ਤੇ ਦੋ ਫਾਇਰ ਟੈਂਡਰ ਭੇਜੇ। ਇਹ ਜਾਣਕਾਰੀ ਦਿੱਲੀ ਫਾਇਰ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 2.15 ਵਜੇ ਮਿਲੀ। ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਦੋ ਗੱਡੀਆਂ ਘਟਨਾ ਸਥਾਨ ਵੱਲ ਰਵਾਨਾ ਕੀਤੀਆਂ। ਅੱਗ ਬੁਝਾਉਣ ਦਾ ਕੰਮ ਕੁੱਝ ਹੀ ਮਿੰਟਾਂ ਤੱਕ ਚੱਲਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਨਹੀਂ ਹੋਇਆ। ਜੇ ਸਮੇਂ ਸਿਰ ਕਾਰ ਨੂੰ ਲੱਗੀ ਅੱਗ ਨਾ ਬੁਝਾਈ ਜਾਂਦੀ ਤਾਂ ਇਸ ਦੇ ਨਾਲ ਹੋਰ ਖੜ੍ਹੇ ਵਾਹਨਾਂ ਨੂੰ ਵੀ ਛੇਤੀ ਅੱਗ ਲੱਗ ਜਾਣੀ ਸੀ। ਇਸ ਨਾਲ ਹੋਰ ਨੁਕਸਾਨ ਹੋਣ ਦਾ ਖਦਸ਼ਾ ਸੀ। ਅਧਿਕਾਰੀ ਨੇ ਦੱਸਿਆ ਕਿ ਗਰਮੀਆਂ ਵਿੱਚ ਅੱਗ ਦੀਆਂ ਘਟਨਾਵਾਂ ਵਧੇਰੇ ਵਾਪਰਦੀਆਂ ਹਨ। -ਪੀਟੀਆਈ

Advertisement

Advertisement