ਕਾਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ
06:30 AM Mar 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਮਾਰਚ
ਅਜਨਾਲਾ ਦੇ ਵਸਨੀਕ ਤੇਜਿੰਦਰ ਸਿੰਘ (45) ਨੇ ਬੀਤੀ ਅੱਧੀ ਰਾਤ ਨੂੰ ਏਅਰਪੋਰਟ ਰੋਡ ’ਤੇ ਆਪਣੀ ਕਾਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸਹਾਇਕ ਕਮਿਸ਼ਨਰ ਪੁਲੀਸ ਗੁਰਬਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਲੋਕਾਂ ਨੇ ਕਾਰ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਖੁਦਕੁਸ਼ੀ ਲਈ ਵਰਤਿਆ ਗਿਆ .32 ਬੋਰ ਪਿਸਤੌਲ ਲਾਇਸੈਂਸੀ ਪਿਸਤੌਲ ਸੀ। ਪੁਲੀਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜੋ ਮੌਕੇ ’ਤੇ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਡਿਪਰੈਸ਼ਨ ਵਿੱਚ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
Advertisement
Advertisement