ਕਾਲਜ ’ਚ ਅਧਿਆਪਕਾਂ ਲਈ ਵਰਕਸ਼ਾਪ
05:23 AM Jan 07, 2025 IST
ਲੁਧਿਆਣਾ: ਸਥਾਨਕ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿੱਚ ‘ਕਨੈਕਟ ਵਿਫੋਰ ਦਾ ਕਰੈਕਟ’ ਵਿਸ਼ੇ ’ਤੇ ਇੱਕ ਵਰਕਸ਼ਾਪ ਲਾਈ ਗਈ, ਜਿਸ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜੇਸੀਆਈ ਇੰਡੀਆ ਦੇ ਜ਼ੋਨਲ ਟ੍ਰੇਨਰ ਅਤੇ ਸੀਏ ਹਰਪ੍ਰੀਤ ਸਿੰਘ ਖਰਬੰਦਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਬੋਲਣ ਕਲਾਂ ਦੇ ਵੱਖ ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਵਰਕਸ਼ਾਪ ਦੌਰਾਨ ਗਰੁੱਪ ਵਿਚਾਰ-ਚਰਚਾ ਵੀ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਨੇ ਕਿਹਾ ਕਿ ਅਧਿਆਪਕ ਦੀ ਪੜ੍ਹਾਉਣ ਦੀ ਕਲਾ ਦਾ ਪਤਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਹ ਵਿਸ਼ੇ ਦੀ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਕਿਸ ਤਰ੍ਹਾਂ ਆਪਣੇ ਨਾਲ ਜੋੜ ਕੇ ਰੱਖਦਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਅਤੇ ਹੋਰ ਪ੍ਰਬੰਧਕਾਂ ਨੇ ਇਸ ਵਰਕਸ਼ਾਪ ਨੂੰ ਚੰਗਾ ਉਪਰਾਲਾ ਦੱਸਿਆ। -ਖੇਤਰੀ ਪ੍ਰਤੀਨਿਧ
Advertisement
Advertisement