ਕਾਲਜ ਦੇ ਦਰਜਾ ਚਾਰ ਕਿਰਤੀਆਂ ਦਾ ਸਨਮਾਨ
07:29 AM May 01, 2025 IST
ਗੜ੍ਹਸ਼ੰਕਰ: ਇਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕੰਮ ਕਰਦੇ ਦਰਜਾ ਚਾਰ ਕਿਰਤੀ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਸਨਮਾਨ ਸਮਾਗਮ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨਾਲ ਹੀ ਰਾਸ਼ਟਰ ਦਾ ਅਸਲ ਨਿਰਮਾਣ ਹੁੰਦਾ ਹੈ। ਉਨ੍ਹਾਂ ਕਾਲਜ ਦੇ ਦਰਜਾ ਚਾਰ ਮੁਲਾਜ਼ਮਾਂ ਦੇ ਕੰਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰੋ.ਤਜਿੰਦਰ ਸਿੰਘ ਨੇ ਮਜ਼ਦੂਰ ਦਿਵਸ ਦੇ ਇਤਿਹਾਸ ਅਤੇ ਇਸਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਕਰੀਬ 30 ਦਰਜਾ ਚਾਰ ਕਿਰਤੀ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਮੰਚ ਦੀ ਕਾਰਵਾਈ ਡਾ. ਰਾਜਕੁਮਾਰ ਨੇ ਚਲਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।-ਪੱਤਰ ਪ੍ਰੇਰਕ
Advertisement
Advertisement