ਕਾਲਜ ਦੇ ਬੀ.ਐੱਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ
05:32 AM May 07, 2025 IST
ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦਾ ਬੀ.ਐੱਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਸਰਦਾਰ ਅਮਰਜੀਤ ਸਿੰਘ ਚਾਹਲ ਤੇ ਪ੍ਰਿੰਸੀਪਲ ਕਿਰਨ ਕੇਸਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਐੱਡ ਸਮੈਸਟਰ ਪਹਿਲੇ ਦੇ ਨਤੀਜੇ ਵਿੱਚ ਉਨ੍ਹਾਂ ਦੀ ਸੰਸਥਾ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਐਜੂਕੇਸ਼ਨ ਦੀ ਵਿਦਿਆਰਥਣ ਰਾਜਨਪ੍ਰੀਤ ਕੌਰ ਨੇ 74 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਭੁਪਿੰਦਰਜੀਤ ਕੌਰ ਨੇ 72 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਵਿਦਿਆਰਥਣ ਤਜਿੰਦਰ ਸ਼ਰਮਾ ਨੇ 70 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਪੱਤਰ ਪ੍ਰੇਰਕ
Advertisement
Advertisement