ਕਾਲਜ ਪ੍ਰਿੰਸੀਪਲ ਨੂੰ ਚੈੱਕ ਸੌਂਪਿਆ
05:33 AM May 04, 2025 IST
ਧਾਰੀਵਾਲ: ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਾਇਤਾ ਫੰਡਾਂ ਵਿੱਚੋਂ ਵਿਸ਼ੇਸ਼ ਸਹਾਇਤਾ ਦਿੱਤੀ ਗਈ। ਵਿਸ਼ੇਸ਼ ਤੌਰ ’ਤੇ ਕਾਲਜ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ ਨੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੂੰ ਭੇਟ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਾਲਜ ਵਿਦਿਆਰਥਣਾਂ ਸੁਮਨਪਰੀਤ ਕੌਰ ਬੀਏ ਭਾਗ ਦੂਜਾ ਅਤੇ ਤਮੰਨਾ ਬੀਸੀਏ ਭਾਗ ਦੂਜਾ ਦੀ ਪੜ੍ਹਾਈ ਲਈ ਸਹਾਇਤਾ ਫੰਡਾਂ ਵਿੱਚੋਂ ਇਹ ਰਾਸ਼ੀ ਬੀਬੀ ਜਫਰਵਾਲ ਦੁਆਰਾ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪ੍ਰਚਾਰਕ ਬੀਬੀ ਰਾਜਬੀਰ ਕੌਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement