ਕਾਲਜ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
05:31 AM May 05, 2025 IST
ਲਹਿਰਾਗਾਗਾ: ਬਾਬਾ ਨਾਨਕ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਸਾਬਕਾ ਵਿਧਾਇਕ ਇੰਦਰਜੀਤ ਸਿੰਘ ਜੇਜੀ ਅਤੇ ਹਰਮਨ ਜੇਜੀ ਵੱਲੋਂ ਸੰਚਾਲਿਤ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਵਿਦਿਅਕ ਸੈਸ਼ਨ 2024-25 ਦੌਰਾਨ ਬੀਏ, ਬੀਸੀਏ ਤੇ ਬੀਕਾਮ ਦੇ ਅਖੀਰਲੇ ਸਾਲ ਦੇ ਵਿਦਿਆਰਥੀਆਂ ਨੂੰ ਦੂਜੇ ਸਾਲ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਪਾਰਟੀ ਦਾ ਆਗਾਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਅਮਨਦੀਪ ਸਿੰਘ ਨੇ ਕੀਤਾ ਅਤੇ ਪੜ੍ਹਾਈ ਪੂਰੀ ਕਰਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਦੇ ਵਿਦਿਆਰਥੀ ਮਨਪ੍ਰੀਤ, ਗੌਰਵ,ਹਰਮਨ ਤੇ ਜੋਤੀ ਦੁਆਰਾ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਪ੍ਰੋ. ਹਰਦੀਪ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਪੁਸ਼ਪਾ, ਪ੍ਰੋ. ਕੁਲਵਿੰਦਰ, ਪ੍ਰੋ. ਗੁਰਪ੍ਰੀਤ ਤੇ ਪ੍ਰੋ. ਨੀਸ਼ਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement