ਕਾਲਜ ਵਿਦਿਆਰਥੀ ਦੀ ਜੇਈ ਵਜੋਂ ਚੋਣ
05:45 AM Apr 11, 2025 IST
ਲਹਿਰਾਗਾਗਾ: ਕੇਸੀਟੀ ਕਾਲਜ ਫਤਿਹਗੜ੍ਹ ਦੇ ਵਿਦਿਆਰਥੀ ਨੇ ਪੰਜਾਬ ਭਰ ਵਿੱਚੋਂ ਐੱਸਸੀ ਸ਼੍ਰੇਣੀ ਵਿੱਚੋਂ ਪਹਿਲਾ ਸਥਾਨ ਹਾਲਤ ਕੀਤਾ ਹੈ। ਕੇਸੀਟੀ ਕਾਲਜ ਦੇ ਬੀਟੈੱਕ ਸਿਵਲ ਇੰਜਨੀਅਰਿੰਗ ਅੱਠਵੇਂ ਸਮੈਸਟਰ ਦੇ ਵਿਦਿਆਰਥੀ ਰਾਮਭਜ ਨੇ ਮਿਉਂਸਿਪਲ ਕਾਰਪੋਰੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇਈ) ਵਜੋਂ ਨੌਕਰੀ ਹਾਸਲ ਕੀਤੀ ਹੈ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਰਾਮਭਜ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਡੀਨ ਮਨੋਜ ਗੋਇਲ ਅਤੇ ਕਾਲਜ ਪ੍ਰਬੰਧਕਾਂ ਨੇ ਰਾਮਭਜ ਨੂੰ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ। ਕਾਲਜ ਜਨਰਲ ਸਕੱਤਰ ਰਾਮ ਗੋਪਾਲ ਗਰਗ ਨੇ ਦੱਸਿਆ ਕਿ ਇਹ ਕਾਮਯਾਬੀ ਕਾਲਜ ਦੇ ਹੋਰ ਵਿਦਿਆਰਥੀਆਂ ਲਈ ਇੱਕ ਰਾਹਦਾਰੀ ਦੀ ਤਰ੍ਹਾਂ ਕੰਮ ਕਰੇਗੀ। ਇਸ ਮੌਕੇ ਕਾਲਜ ਦੇ ਪ੍ਰਧਾਨ ਜਸਵੰਤ ਸਿੰਘ, ਸਰਪ੍ਰਸਤ ਸਤਵੰਤ ਸਿੰਘ, ਆਲਮਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement