ਕਾਲਜ ਵਿੱਚ ਕੌਮੀ ਗਣਿਤ ਦਿਵਸ ਮਨਾਇਆ
05:57 AM Feb 07, 2025 IST
ਰਾਜਪੁਰਾ: ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਨਿਗਰਾਨੀ ਹੇਠ ਅਤੇ ਵਿਭਾਗ ਮੁਖੀ ਡਾ. ਵੰਦਨਾ ਗੁਪਤਾ ਅਤੇ ਇਵੈਂਟ ਕੋਆਰਡੀਨੇਟਰ ਡਾ. ਗੁਰਨਿੰਦਰ ਸਿੰਘ ਦੀ ਅਗਵਾਈ ਹੇਠ ਮਹਾਨ ਗਣਿਤ ਸ਼ਾਸਤਰੀ ਸ਼੍ਰੀਨਿਵਾਸ ਰਾਮਾਨੁਜਨ ਦੇ ਜਨਮ ਦਿਵਸ ਦੇ ਮੌਕੇ ’ਤੇ ਗਣਿਤ ਵਿਭਾਗ ਨੇ ਰਾਸ਼ਟਰੀ ਗਣਿਤ ਦਿਵਸ ਮਨਾਇਆ। ਇਹ ਦਿਵਸ ਪ੍ਰੋਗਰਾਮ ਵਿੱਚ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼, ਇੰਡੀਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੀਨੀਅਰ ਵਿਗਿਆਨੀ ਪ੍ਰੋਫੈਸਰ ਮਧੂ ਰਾਕਾ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਮੁੱੱਖ ਮਹਿਮਾਨ ਦਾ ਸੁਆਗਤ ਕੀਤਾ। ਪ੍ਰੋ. ਰਾਕਾ ਨੇ ਨੇ ਵਿਦਿਆਰਥੀਆਂ ਨੂੰ ਗਣਿਤ ਵਿੱਚ ਖੋਜ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। -ਨਿੱਜੀ ਪੱਤਰ ਪ੍ਰੇਰਕ
Advertisement
Advertisement