ਕਾਲਜ ਵਿੱਚ ਭਾਸ਼ਣ ਮੁਕਾਬਲਾ
05:47 AM Apr 05, 2025 IST
ਲਹਿਰਾਗਾਗਾ: ਇੱਥੇ ਜੀਟੀਬੀ ਕਾਲਜ ਲੇਹਲ ਖੁਰਦ ਵਿੱਚ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ‘ਸਿੱਖਿਆ ਦੀ ਵਿਵਹਾਰਿਕ ਜੀਵਨ ਵਿੱਚ ਭੂਮਿਕਾ’ ਵਿਸ਼ੇ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸਿੱਖਿਆ ਅਤੇ ਸਮਾਜ ਦਾ ਆਪਸ ਵਿੱਚ ਇੱਕ ਡੂੰਘਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਸਮਾਜ ਦੀਆਂ ਕਦਰਾਂ ਕੀਮਤਾਂ ਅਤੇ ਰੀਤੀ ਰਿਵਾਜਾਂ ਨੂੰ ਅੱਗੇ ਲਿਜਾਣ ਵਿੱਚ ਵਧੇਰੇ ਸਹਾਇਤਾ ਕਰਦੇ ਹਨ। ਉਨ੍ਹਾਂ ਸਮਾਜਿਕ ਪ੍ਰਣਾਲੀ ਤੇ ਸਾਡੀਆਂ ਕਦਰਾਂ ਕੀਮਤਾਂ ਨੂੰ ਬਚਾਕੇ ਰੱਖਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮਨੁੱਖ ਇੱਕ ਸਮਾਜਿਕ ਪ੍ਰਾਣੀ ਹੈ ਅਤੇ ਸਮਾਜ ਤੋਂ ਟੁੱਟ ਕੇ ਕਦੇ ਵੀ ਮਨੁੱਖ ਦਾ ਵਿਕਾਸ ਨਹੀਂ ਹੋ ਸਕਦਾ। ਇਸ ਲਈ ਵਿਆਹ ਵਰਗੇ ਸੰਗੀਨ ਫੈਸਲੇ ਲੈਣ ਸਮੇਂ ਸਾਨੂੰ ਆਪਣੇ ਸਮਾਜਿਕ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਪ੍ਰਿੰਸੀਪਲ ਰੀਤੂ ਗੋਇਲ ਤੇ ਅਧਿਆਪਕਾ ਮੋਨਿਕਾ ਨੇ ਵਿਦਿਆਰਥੀਆਂ ਨੂੰ ਸਮਾਜਿਕ ਕਦਰਾਂ ਕੀਮਤਾਂ ਨੂੰ ਸਮਝਣ ਦਾ ਸੁਨੇਹਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement