ਕਾਲੀ ਦੇਵੀ ਮੰਦਰ ਦੇ 200 ਮੀਟਰ ਖੇਤਰ ਨੂੰ ਨੋ-ਡਰੋਨ ਜ਼ੋਨ ਐਲਾਨਿਆ
05:29 AM May 09, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 8 ਮਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement