ਕਾਹਨੇਕੇ ਬਣੇ ਜ਼ਿਲ੍ਹਾ ਸਕੱਤਰ
04:58 AM Jun 01, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਤਪਾ ਮੰਡੀ, 31 ਮਈ
ਆਮ ਆਦਮੀ ਪਾਰਟੀ ਵੱਲੋਂ ਅੱਜ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਆਗੂ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੂੰ ਪਾਰਟੀ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕਾਹਨੇਕੇ ਇਸਤੋਂ ਪਹਿਲਾਂ ਵੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਜਨਰਲ ਸਕੱਤਰ ਰਹੇ ਹਨ ਅਤੇ ਮੌਜੂਦਾ ਸਮੇਂ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਵੀ ਹਨ। ਉਨ੍ਹਾਂ ਦੀ ਨਿਯੁਕਤੀ ’ਤੇ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਆਪਣੀ ਇਸ ਨਿਯੁਕਤੀ ’ਤੇ ਚੇਅਰਮੈਨ ਕਾਹਨੇਕੇ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੰਦੀਪ ਪਾਠਕ, ਅਮਨ ਅਰੋੜਾ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।
Advertisement
Advertisement